ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

Friday, Apr 16, 2021 - 04:43 PM (IST)

ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੁਜ਼ਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਮੱਛੀ ਪਾਲਣ ਵਿਭਾਗ ਵਿਚ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ। ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 19 ਅਪ੍ਰੈਲ ਤੋਂ 10 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 12 ਮਈ ਰੱਖੀ ਗਈ ਹੈ।

ਇਨ੍ਹਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।


author

Gurminder Singh

Content Editor

Related News