ਅਰੁਣ ਨਾਰੰਗ ਦੇ ‘ਆਪ’ ਵਿਚ ਸਾਮਲ ਸ਼ਾਮਲ ਹੋਣ ਨਾਲ ਅਬੋਹਰ ’ਚ 'ਆਪ' ਹੋਈ ਹੋਰ ਮਜਬੂਤ : CM ਭਗਵੰਤ ਮਾਨ
Thursday, Sep 21, 2023 - 12:12 PM (IST)

ਚੰਡੀਗੜ੍ਹ/ਜਲੰਧਰ (ਧਵਨ)- ਪੰਜਾਬ ’ਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ- ਅਜਨਾਲਾ 'ਚ ਸ਼ਰਮਨਾਕ ਘਟਨਾ, ਚਾਹ 'ਚ ਨਸ਼ੀਲਾ ਪਦਾਰਥ ਮਿਲਾਕੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ
ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਅਬੋਹਰ ਹਲਕੇ ਤੋਂ ਤਤਕਾਲੀ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ ਹਰਾ ਕੇ ਜਿੱਤੀਆਂ ਸਨ। ਅਬੋਹਰ ਤੇ ਨੇੜੇ-ਤੇੜੇ ਦੇ ਇਲਾਕਿਆਂ ਦੇ ਲੋਕਾਂ ਵਿਚ ਅਰੁਣ ਨਾਰੰਗ ਬਹੁਤ ਮਸ਼ਹੂਰ ਹੈ। ਸੁਨੀਲ ਜਾਕੜ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਤੋਂ ਹੀ ਪਾਰਟੀ ਨਾਲ ਨਾਰਾਜ਼ ਚਲ ਰਹੇ ਸਨ।
ਇਹ ਵੀ ਪੜ੍ਹੋ- ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)
ਅਰੁਣ ਨਾਰੰਗ ਨੂੰ ਪਾਰਟੀ ’ਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ। ‘ਆਪ’ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਨੇੜੇ-ਤੇੜੇ ਦੇ ਇਲਾਕਿਆਂ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰੇ ਵੱਡੇ ਹਾਦਸੇ 'ਚ 3 ਜਣਿਆਂ ਦੀ ਮੌਤ, ਟੋਟੇ-ਟੋਟੇ ਹੋਈ ਕਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8