ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫਤਾਰ

Tuesday, Oct 20, 2026 - 09:15 PM (IST)

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫਤਾਰ

ਚੰਡੀਗੜ੍ਹ, (ਵੈੱਬ ਡੈਸਕ )- ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਨੂੰ ਸੀਮਾ ਸੁਰੱਖਿਆ ਬਲ (BSF) ਵੱਲੋਂ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੀਤੀ ਗਈ ਹੈ। ਇਸ ਮਾਮਲੇ ਸੰਬੰਧੀ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ, ਉਸ ਕੋਲੋਂ ਬਰਾਮਦ ਹੋਈ ਅਫ਼ੀਮ ਦੀ ਮਾਤਰਾ ਅਤੇ ਹੋਰ ਵੇਰਵੇ ਹਾਲੇ ਮੁਹੱਈਆ ਨਹੀਂ ਹੋਏ ਹਨ।  ਫ਼ਿਰੋਜ਼ਪੁਰ ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਸੁਰੱਖਿਆ ਬਲਾਂ ਤੇ ਪੰਜਾਬ ਪੁਲਸ ਵੱਲੋਂ ਲਗਾਤਾਰ ਅਭਿਆਨ ਚਲਾਏ ਜਾ ਰਹੇ ਹਨ। BSF ਜਾਂ ਪੁਲਸ ਦੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਬਰਾਮਦਗੀ ਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਹੋਰ ਸਥਿਤੀ ਸਪੱਸ਼ਟ ਹੋਵੇਗੀ।
 


author

Shubam Kumar

Content Editor

Related News