ਪੰਜਾਬ ਦੇ ਵਿਕਾਸ ਵਿੱਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਵੱਲੋਂ ਭਰਵਾਂ ਹੁੰਗਾਰਾ

02/24/2023 7:41:27 PM

ਐੱਸ.ਏ.ਐੱਸ. ਨਗਰ (ਮੁਹਾਲੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਲਈ ਵੱਡੇ ਪੱਧਰ 'ਤੇ ਨਿਵੇਸ਼ ਕਰਨਗੇ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਸਹਿਯੋਗ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦੇਣ ਲਈ ਗਰੁੱਪ ਕਈ ਗੁਣਾ ਵਿਸਥਾਰ ਕਰ ਰਿਹਾ ਹੈ। ਰਾਜਿੰਦਰ ਗੁਪਤਾ ਨੇ ਉਦਯੋਗ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ :  ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ

ਇਕੱਠ ਨੂੰ ਸੰਬੋਧਨ ਕਰਦਿਆਂ ਵਰਧਮਾਨ ਸਟੀਲਜ਼ ਦੇ ਵਾਈਸ ਚੇਅਰਮੈਨ ਅਤੇ ਐੱਮ. ਡੀ. ਸਚਿਤ ਜੈਨ ਨੇ ਕਿਹਾ ਕਿ ਗਰੁੱਪ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਸੂਬੇ ਦੀ ਕਾਰਜ ਵਿਧੀ ਸਰਬੋਤਮ ਹੈ। ਉਹਨਾਂ ਨੇ ਸਨਅਤੀ ਇਕਾਈਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਹਿਯੋਗ ਦੇਣ ਵਾਸਤੇ ਇਨਵੈਸਟ ਪੰਜਾਬ ਦੀ ਸ਼ਲਾਘਾ ਕੀਤੀ। ਸਚਿਤ ਜੈਨ ਨੇ ਇਸ ਸ਼ਾਨਦਾਰ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : ‘ਸਕੂਲਜ਼ ਆਫ ਐਮੀਨੈਂਸ’ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਖਿੱਚ ਲੈਣ ਤਿਆਰੀ, ਦਾਖ਼ਲੇ ਲਈ ਪੋਰਟਲ ਲਾਂਚ

ਸੀ. ਆਈ. ਆਈ. ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਤੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਮੇਲਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾ ਕੇ ਇੱਕ ਨਵਾਂ ਮਾਪਦੰਡ ਕਾਇਮ ਕੀਤਾ ਹੈ। ਉਨ੍ਹਾਂ ਨੇ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਦਾ ਭਰੋਸਾ ਵੀ ਦਿੱਤਾ।

ਆਪਣੇ ਸੰਬੋਧਨ ਵਿੱਚ ਸਪਨ ਵਨ ਗਰੁੱਪ ਦੇ ਨੈਸ਼ਨਲ ਹੈੱਡ ਵੈੱਲ, ਲੋਕਨਾਥਨ ਨਾਦਰ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪ੍ਰੋਗਰੈਸਿਵ ਪੰਜਾਬ ਹੁਣ ਨਵੀਆਂ ਪੁਲਾਂਘਾਂ ਪੁੱਟ ਕੇ ਅਸਲ ਅਰਥਾਂ ਵਿੱਚ ਅਗਾਂਹਵਧੂ (ਪ੍ਰੋਗਰੈਸਿਵ) ਪੰਜਾਬ ਬਣ ਗਿਆ ਹੈ। ਲੋਕਨਾਥਨ ਨਾਦਰ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਸਮੂਹ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।

ਇਹ ਵੀ ਪੜ੍ਹੋ : ਸਾਬਕਾ ਤੇ ਮੌਜੂਦਾ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈ ਕੋਰਟ ਸਖ਼ਤ, ਦਿੱਤੇ ਇਹ ਨਿਰਦੇਸ਼

ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜੀਤ ਸਰਦਾਨਾ ਗਰੁੱਪ ਦੇ ਮੀਤ ਪ੍ਰਧਾਨ ਭਵਦੀਪ ਸਰਦਾਨਾ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਵਧੀਆ ਤਜਰਬਿਆਂ ਨੂੰ ਦੇਸ਼ ਭਰ ’ਚ ਵੀ ਮਾਨਤਾ ਪ੍ਰਾਪਤ ਹੈ। ਭਵਦੀਪ ਸਰਦਾਨਾ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿਵੇਸ਼ ਲਈ ਮੁੱਖ ਮੰਤਰੀ ਦੇ ਯਤਨਾਂ ਨੂੰ ਲਾਭਕਾਰੀ ਤੇ ਸਕਾਰਾਤਮਕ ਦੱਸਿਆ।

ਆਪਣੇ ਸੰਬੋਧਨ ਵਿੱਚ ਸਨਾਥਾਨ ਪੋਲੀਕੋਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਰੇਸ਼ ਦੱਤਾਨੀ ਨੇ ਕਿਹਾ ਕਿ ਪਹਿਲਾਂ ਜਦੋਂ ਕੰਪਨੀ ਨੇ ਵਿਸਥਾਰ ਕਰਨ ਦਾ ਫ਼ੈਸਲਾ ਕੀਤਾ ਸੀ ਤਾਂ ਪੰਜਾਬ ਦਾ ਨਾਂ ਕਿਤੇ ਵੀ ਨਹੀਂ ਸੀ ਪਰ ਹੁਣ ਇਨਵੈਸਟ ਪੰਜਾਬ ਦੇ ਇਸ ਸ਼ਾਨਦਾਰ ਅਨੁਭਵ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਬਹੁਤ ਉਤਸ਼ਾਹਿਤ ਕੀਤਾ ਹੈ। ਪਰੇਸ਼ ਦੱਤਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਹਨ।

ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ

ਇਕੱਠ ਨੂੰ ਸੰਬੋਧਨ ਕਰਦਿਆਂ ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਪੁਰੀ ਨੇ ਸੂਬੇ ਵਿੱਚ ਵਪਾਰ ਦੇ ਦਾਇਰੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੀ. ਐੱਨ. ਜੀ. ਖੇਤਰ ਵਿੱਚ ਬਹੁਤ ਸੰਭਾਵਨਾਵਾਂ ਮੌਜੂਦ ਹਨ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ।

ਆਪਣੇ ਸੰਬੋਧਨ ਵਿੱਚ ਟੈਲੀ-ਪ੍ਰਫਾਰਮੈਂਸ ਦੇ ਮੁਖੀ ਅਨੀਸ਼ ਮੱਕੜ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸੰਮੇਲਨ ਇੱਕ ਸਫ਼ਲ ਉੱਦਮ ਹੈ ਕਿਉਂਕਿ ਹਰ ਵਿਚਾਰ-ਵਟਾਂਦਰਾ  ਬਹੁਤ ਅਹਿਮ ਤੇ ਲਾਭਕਾਰੀ ਰਿਹਾ। ਅਨੀਸ਼ ਮੱਕੜ ਨੇ ਕਿਹਾ ਕਿ ਪੰਜਾਬ ’ਚ ਉਦਯੋਗਿਕ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣਗੇ।


Harnek Seechewal

Content Editor

Related News