ਬੇਅਦਬੀਆਂ ਖ਼ਿਲਾਫ਼ ਬਿੱਲ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ, ਬਣਿਆ ਕਾਨੂੰਨ

Sunday, Apr 19, 2026 - 12:51 PM (IST)

ਬੇਅਦਬੀਆਂ ਖ਼ਿਲਾਫ਼ ਬਿੱਲ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ, ਬਣਿਆ ਕਾਨੂੰਨ

ਚੰਡੀਗੜ੍ਹ (ਵੈੱਬ ਡੈਸਕ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਬਿੱਲ ਉੱਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਇਸ ਕਾਨੂੰਨ ਤਹਿਤ ਬੇਅਦਬੀ ਕਰਨ 'ਤੇ ਉਮਰ ਕੈਦ ਤਕ ਦੀ ਸਜ਼ਾ ਹੋ ਸਕਦੀ ਹੈ। ਇਸ ਦੇ ਨਾਲ ਹੀ ਮਾਨਸਿਕ ਤੌਰ 'ਤੇ ਬੀਮਾਰ ਮੁਲਜ਼ਮਾਂ ਦੇ ਮਾਪਿਆਂ ਤੇ ਸਰਪ੍ਰਸਤ (Guardians) ਨੂੰ ਵੀ ਸਜ਼ਾ ਹੋ ਸਕਦੀ ਹੈ। 

PunjabKesari

ਪੰਜਾਬ ਵਿਧਾਨ ਸਭਾ ਵੱਲੋਂ 13 ਅਪ੍ਰੈਲ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਬਿੱਲ 2026 ਨੂੰ ਪਾਸ ਕੀਤਾ ਗਿਆ ਸੀ। ਇਸ ਮਗਰੋਂ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਭੇਜਿਆ ਗਿਆ ਸੀ, ਜਿਸ 'ਤੇ ਉਨ੍ਹਾਂ ਵੱਲੋਂ ਦਸਤਖ਼ਤ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਬੀਤੇ ਕੱਲ੍ਹ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣ ਲਈ ਪਹੁੰਚੇ ਸਨ। 

 


author

Anmol Tagra

Content Editor

Related News