MP ਹਰਭਜਨ ਸਿੰਘ ਸਿਕਿਓਰਿਟੀ ਮਾਮਲਾ: ਹਾਈ ਕੋਰਟ ''ਚ ਹੋਈ ਸੁਣਵਾਈ

Tuesday, May 12, 2026 - 03:30 PM (IST)

MP ਹਰਭਜਨ ਸਿੰਘ ਸਿਕਿਓਰਿਟੀ ਮਾਮਲਾ: ਹਾਈ ਕੋਰਟ ''ਚ ਹੋਈ ਸੁਣਵਾਈ

ਚੰਡੀਗੜ੍ਹ: ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ ਕੀਤੇ ਜਾਣ 'ਤੇ ਇਤਰਾਜ਼ ਜਤਾਇਆ ਅਤੇ ਜਵਾਬ ਦਾਖ਼ਲ ਕਰਨ ਲਈ 1 ਹਫ਼ਤੇ ਦਾ ਸਮਾਂ ਦਿੱਤਾ। ਹਾਈ ਕੋਰਟ ਨੇ ਸਰਕਾਰ ਨੂੰ ਇਸ ਮਾਮਲੇ ਵਿਚ 20 ਮਈ ਤਕ ਜਵਾਬ ਦਾਖ਼ਲ ਕਰਨ ਲਈ ਆਖ਼ਿਆ ਹੈ ਤੇ ਸਪਸ਼ਟ ਕੀਤਾ ਹੈ ਕਿ ਅਗਲੀ ਸੁਣਵਾਈ 'ਤੇ ਜਵਾਬ ਦਾਖ਼ਲ ਕਰਨਾ ਹੀ ਹੋਵੇਗਾ। 


author

Anmol Tagra

Content Editor

Related News