ਹਰਚੰਦ ਸਿੰਘ ਬਰਸਟ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ 'ਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Monday, Feb 27, 2023 - 05:33 PM (IST)
ਚੰਡੀਗੜ੍ਹ/ਮੋਹਾਲੀ (ਪਰਦੀਪ) : ਪੰਜਾਬ ਮੰਡੀ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਬਰਸਟ ਨੂੰ ਸਾਂਝੇ ਤੌਰ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੰਜਾਬ ਮੰਡੀ ਬੋਰਡ, ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ।ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਲਾਭ ਲੈਣ ਲਈ ਸਿਰਫ਼ ਦੋ ਦਿਨ ਬਾਕੀ
ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਉਹ ਲੋਕ ਹਿਤ 'ਚ ਸੂਬੇ ਅਤੇ ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੰਮ ਕਰਨਗੇ।
ਇਹ ਵੀ ਪੜ੍ਹੋ : ਅਫ਼ਵਾਹਾਂ ਨਾਲ ਨਜਿੱਠਣ ਲਈ ਪੁਲਸ ਨੇ ਬਣਾਈ ਨਵੀਂ ਨੀਤੀ, 300 ਥਾਣਿਆਂ ਦੇ SHO ਨੂੰ ਦਿੱਤੇ ਇਹ ਨਿਰਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ