ਹਰਜੋਤ ਬੈਂਸ ਨੇ ਰਾਘਵ ਚੱਢਾ ਖ਼ਿਲਾਫ਼ ਦਾਇਰ ਪਟੀਸ਼ਨ ''ਤੇ ਹਾਈਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ

08/01/2022 7:57:03 PM

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ਪਟੀਸ਼ਨ 'ਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਮੰਤਰੀ ਨੇ ਕਿਹਾ ਕਿ ਪਟੀਸ਼ਨਰ ਦਾ ਇਰਾਦਾ  ਸਸਤੀ ਪਬਲੀਸਿਟੀ ਹਾਸਿਲ ਕਰਨਾ ਸੀ ।ਇਹ ਪਟੀਸ਼ਨ ‘ਸਿਆਸਤ ਤੋਂ ਪ੍ਰੇਰਿਤ’ਸੀ ਨਾ ਕਿ ਪੰਜਾਬ ਦੇ ਹਿੱਤ ਵਿੱਚ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ :ਭਾਜਪਾ ਆਗੂ ਆਰ. ਪੀ. ਸਿੰਘ ਦੇ ਵਿਵਾਦਤ ਬਿਆਨ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

ਦੱਸਣਯੋਗ ਹੈ ਕਿ ਹਾਈਕੋਰਟ ਨੇ ਸਰਕਾਰ ਨੂੰ ਇਸ 'ਤੇ ਫ਼ੈਸਲਾ ਲੈਣ ਨੂੰ ਕਿਹਾ ਹੈ।ਹਾਈਕੋਰਟ ਨੇ ਨਾ ਇਸ ਮਾਮਲੇ 'ਤੇ ਨੋਟਿਸ ਜਾਰੀ ਕੀਤਾ ਹੈ ਅਤੇ ਨਾ ਹੀ ਅੱਗੇ ਇਸਦੀ ਸੁਣਵਾਈ ਹੋਵੇਗੀ।ਹਰਜੋਤ ਬੈਂਸ ਨੇ ਇਸ ਮਾਮਲੇ 'ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਣ ‘ਤੇ ਵਿਰੋਧੀ ਪਾਰਟੀਆਂ ਨੇ ਚੁੱਪ ਵੱਟੀ ਰੱਖੀ ਪਰ ਹੁਣ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪ੍ਰਸ਼ਾਸਨਿਕ ਪ੍ਰਣਾਲੀ ਦੇ ਸੁਧਾਰ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਵਿਰੋਧੀ ਆਮ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ 'ਚ ਅਜਿਹੇ ਕਾਰੇ  ਕਰ ਰਹੇ ਹਨ।

ਇਹ ਵੀ ਪੜ੍ਹੋ : ‘ਮਾਨ ਸਰਕਾਰ’ ਨੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਹੇੜੇ ਇਹ ਵੱਡੇ ਵਿਵਾਦ

ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਮੈਂ ਸਲਾਹਕਾਰ ਕਮੇਟੀ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ “ਰਾਜਨੀਤਿਕ ਹਿੱਤ ਪਟੀਸ਼ਨ” ਦਾ ਨਿਪਟਾਰਾ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਨੂੰ ਸਖ਼ਤ ਚਪੇੜ।


Harnek Seechewal

Content Editor

Related News