ਸਿਹਤ ਮੰਤਰੀ ਨੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

Friday, Oct 07, 2022 - 07:35 PM (IST)

ਚੰਡੀਗੜ੍ਹ : ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਸ਼ੁੱਕਰਵਾਰ ਸ਼ਾਮ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ 'ਚ ਡਾਕਟਰੀ ਸੇਵਾਵਾਂ ਦੌਰਾਨ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਮੰਤਰੀ ਨੇ ਵੱਖ-ਵੱਖ ਸ਼ਾਖਾਵਾਂ ਦੇ ਦਫ਼ਤਰਾਂ ਵਾਲੀ ਬਹੁ-ਮੰਜ਼ਿਲਾ ਇਮਾਰਤ ਦੇ ਹਰੇਕ ਕਮਰੇ ਦੀ ਨਿੱਜੀ ਤੌਰ 'ਤੇ ਜਾਂਚ ਕੀਤੀ। ਉਨ੍ਹਾਂ ਦਫ਼ਤਰ ਦੇ ਕਰਮਚਾਰੀਆਂ/ਅਧਿਕਾਰੀਆਂ ਦੀਆਂ ਸੀਟਾਂ 'ਤੇ ਉਨ੍ਹਾਂ ਦੀ ਹਾਜ਼ਰੀ ਵੀ ਚੈੱਕ ਕੀਤੀ।

ਇਹ ਵੀ ਪੜ੍ਹੋ : ਨਸ਼ਾ ਸਮੱਗਲਿੰਗ ਦੇ ਲੱਗੇ ਇਲਜ਼ਾਮਾਂ ਮਗਰੋਂ ਸਾਹਮਣੇ ਆਇਆ 'ਆਪ' ਆਗੂ, ਕਹੀਆਂ ਇਹ ਗੱਲਾਂ

ਇਸ ਤੋਂ ਇਲਾਵਾ ਜਿਹੜੇ ਕਰਮਚਾਰੀ ਕਿਸੇ ਸਰਕਾਰੀ ਕੰਮ ਲਈ ਦੌਰੇ 'ਤੇ ਗਏ ਸਨ, ਉਨ੍ਹਾਂ ਦੀ ਲੋਕੇਸ਼ਨ ਵੀ ਚੈੱਕ ਕੀਤੀ ਗਈ। ਸਿਹਤ ਮੰਤਰੀ ਵੱਲੋਂ ਦਫ਼ਤਰ ਵਿੱਚ ਮੁਲਾਜਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੌੜਾਮਾਜਰਾ ਨੇ ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਤਾਂ ਜੋ ਆਮ ਲੋਕਾਂ ਨੂੰ ਨਾਗਰਿਕ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਅੱਗੇ ਕਿਹਾ ਕਿ ਅੱਜ ਗੈਰ-ਹਾਜ਼ਰ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮੰਤਵ ਪ੍ਰਸ਼ਾਸਨਿਕ ਕੰਮ ਕਾਜ 'ਚ ਸੁਧਾਰ ਲਿਆਉਣਾ ਹੈ ਅਤੇ ਸਰਕਾਰ ਦਾ ਕਿਸੇ ਨੂੰ ਡਰਾਉਣ-ਧਮਕਾਉਣ ਦਾ ਕੋਈ ਇਰਾਦਾ ਨਹੀਂ ਹੈ।


Mandeep Singh

Content Editor

Related News