ਹਾਈ ਕੋਰਟ 'ਚ ਪੰਜਾਬ ਪੁਲਸ ਦੀ ਕਿਰਕਿਰੀ, ਲੱਗਾ 10 ਹਜ਼ਾਰ ਰੁਪਏ ਜੁਰਮਾਨਾ, ਜਾਣੋ ਪੂਰਾ ਮਾਮਲਾ

Tuesday, Dec 27, 2022 - 02:48 PM (IST)

ਹਾਈ ਕੋਰਟ 'ਚ ਪੰਜਾਬ ਪੁਲਸ ਦੀ ਕਿਰਕਿਰੀ, ਲੱਗਾ 10 ਹਜ਼ਾਰ ਰੁਪਏ ਜੁਰਮਾਨਾ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਸ 'ਤੇ ਝੂਠੇ ਕੇਸ 'ਚ ਫਸਾਉਣ ਦੇ ਦੋਸ਼ਾਂ ਤਹਿਤ ਫਰੀਦਕੋਟ ਦੀ ਟ੍ਰਾਇਲ ਕੋਰਟ ਦੇ ਆਰੋਪ ਨੂੰ ਤੈਅ ਕਰਨ ਦੀ ਸੁਣਵਾਈ ਨੂੰ ਫਿਲਹਾਲ ਸੁਣਵਾਈ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪੰਜਾਬ ਪੁਲਸ ਨੇ ਜਦੋਂ ਜਵਾਬ ਦਾਇਰ ਕਰਨ ਲਈ ਦੂਸਰੀ ਵਾਰ ਕੋਰਟ ਤੋਂ ਸਮਾਂ ਮੰਗਿਆ ਤਾਂ ਜਸਟਿਸ ਗੁਰਪ੍ਰੀਤ ਸਿੰਘ ਪੁਰੀ ਨੇ 10 ਹਜ਼ਾਰ ਰੁਪਏ ਜੁਰਮਾਨਾ ਲਾ ਦਿੱਤਾ। ਇਸ ਤੋਂ ਇਲਾਵਾ ਹਾਈ ਕੋਰਟ ਨੇ ਜੁਰਮਾਨੇ ਦੀ ਰਾਸ਼ੀ ਬਾਰ ਕਾਉਂਸਲ ਆਫ਼ ਪੰਜਾਬ ਐਂਡ ਹਰਿਆਣਾ ਦੇ ਇੰਸ਼ੋਰੈਂਸ ਫੰਡ 'ਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ 'ਚ ਦਿੱਤੇ ਹਨ। ਦੱਸ ਦੇਈਏ ਕਿ ਫਰੀਦਕੋਟ ਜੇਲ੍ਹ 'ਚ ਬੰਦ ਮਾਨਸਾ ਵਾਸੀ ਸੁਖਚੈਨ ਸਿੰਘ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ 7 ਮਈ 2022 'ਚ ਫਰੀਦਕੋਟ 'ਚ ਉਸਦੇ ਖ਼ਿਲਾਫ਼ ਦਰਜ ਮਾਮਲਾ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ। ਉਸ ਨੇ ਕਿਹਾ ਕਿ ਉਸਦੇ ਖ਼ਿਲਾਫ਼ ਇਰਾਦਾ-ਏ-ਕਤਲ, ਸਰਕਾਰੀ ਕਰਮਚਾਰੀ ਨੂੰ ਜ਼ਖ਼ਮੀ ਕਰਦਿਆਂ ਡਿਊਟੀ 'ਚ ਰੁਕਾਵਟ ਪਾਉਣ ਤੇ ਐਨ. ਡੀ. ਪੀ. ਸੀ. ਐਕਟ ਦੀਆਂ ਧਾਰਾਵਾਂ ਤਹਿਤ ਝੂਠਾ ਕੇਸ ਦਰਜ ਕੀਤਾ ਗਿਆ ਅਤੇ ਉਸ ਨੂੰ ਤੰਗ-ਪਰੇਸ਼ਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ- ਨੌਕਰੀ 'ਤੇ ਗਈ ਨਾਬਾਲਗ ਕੁੜੀ ਹੋਈ ਲਾਪਤਾ, ਮਗਰੋਂ ਆਏ ਫੋਨ ਨੇ ਪਰਿਵਾਰ ਦੇ ਉਡਾਏ ਹੋਸ਼

ਸੁਖਚੈਨ ਨੇ ਆਪਣੀ ਪਟੀਸ਼ਨ 'ਚ ਇਹ ਵੀ ਲਿਖਿਆ ਹੈ ਕਿ ਡੀ. ਐੱਸ. ਪੀ. ਲਖਬੀਰ ਸਿੰਘ ਨੇ ਉਸ ਨੂੰ ਛੱਡਣ ਦੇ ਲਈ ਉਸਦੇ ਪਰਿਵਾਰ ਕੋਲੋਂ 10 ਲੱਖ ਰੁਪਏ ਦੀ ਮੰਗ ਕੀਤੀ। ਜਿਸ ਤੋਂ ਬਾਅਦ ਕਾਰ 'ਤੇ ਝੂਠੀ ਨੰਬਰ ਪਲੇਟ ਲਾ ਕੇ ਉਸ ਨੂੰ ਝੂਠੇ ਕੇਸ 'ਚ ਫਸਾ ਦਿੱਤਾ। ਇਸ ਤੋਂ ਇਲਾਵਾ ਉਸ ਨੇ ਮੰਗ ਕੀਤੀ ਹੈ ਕਿ ਟ੍ਰਾਇਲ ਕੋਰਟ 'ਚ ਸਬੰਧਿਤ ਟੋਲ ਪਲਾਜ਼ਾ , ਸੀ. ਆਈ. ਏ. ਸਟਾਫ਼ ਤੇ ਥਾਣੇ ਦੀ ਸੀ. ਸੀ. ਟੀ. ਵੀ. ਫੁਟੇਜ ਸਮੇਤ ਪੁਲਸ ਮੁਲਾਜ਼ਮਾਂ ਦੇ ਮੋਬਾਇਲ ਟਾਵਰ ਲੋਕੇਸ਼ਨ ਦਾ ਰਿਕਾਰਡ ਕੋਰਟ ਤੋਂ ਸੁਰੱਖਿਅਤ ਕੀਤਾ ਜਾਵੇ ਤਾਂ ਜੋ ਪੁਲਸ ਦੇ ਦਾਅਵਿਆਂ ਨੂੰ ਝੂਠਾ ਸਾਬਤ ਕੀਤਾ ਜਾ ਸਕੇ। 

ਕੀ ਹੈ ਸੁਖਚੈਨ ਦੇ ਵਕੀਲ ਦਾ ਕਹਿਣਾ?

ਸੁਖਚੈਨ ਸਿੰਘ ਦੇ ਵਕੀਲ ਇਸ਼ਾਨ ਗੁਪਤਾ ਨੇ ਕਿਹਾ ਕਿ ਸੁਖਚੈਨ ਸਿੰਘ ਤੇ ਇਕ ਮੁਲਜ਼ਮ ਨੂੰ ਪੁਲਸ ਨੇ ਤੰਗ-ਪ੍ਰੇਸ਼ਾਨ ਕੀਤਾ। ਪੁਲਸ ਨੇ ਮੁਲਜ਼ਮਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਤੇ ਗੈਰ-ਕਾਨੂੰਨੀ ਢੰਗ ਨਾਲ ਕੈਦ 'ਚ ਰੱਖ ਕੇ ਉਨ੍ਹਾਂ 'ਤੇ ਝੂਠਾ ਕੇਸ ਦਰਜ ਕੀਤਾ। ਵਕੀਲ ਨੇ ਦੱਸਿਆ ਕਿ ਪੁਲਸ ਨੇ 6 ਮਈ 2022 ਦੀ ਸ਼ਾਮ 6.45 ਵਜੇ ਮੁਲਜ਼ਮਾਂ ਨੂੰ ਮੋਹਾਲੀ ਤੋਂ ਫੜਿਆ ਅਤੇ ਐੱਫ. ਆਈ. ਆਰ. 'ਚ ਉਨ੍ਹਾਂ ਦੀ ਗ੍ਰਿਫ਼ਤਾਰੀ ਫਰੀਦਕੋਟ ਦੇ ਪਿੰਡ ਭਾਨਾ 'ਚ 7 ਮਈ 2022 ਦੀ ਸ਼ਾਮ 7.30 ਵਜੇ ਦੀ ਦਿਖਾਈ।

ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਡਿਊਟੀ ਦੌਰਾਨ ASI ਨਾਲ ਵਾਪਰਿਆ ਭਿਆਨਕ ਹਾਦਸਾ, ਤੜਫ਼-ਤੜਫ਼ ਕੇ ਹੋਈ ਮੌਤ

ਕੀ ਹੈ ਪੁਲਸ ਦਾ ਦਾਅਵਾ

ਇਸ ਮਾਮਲੇ 'ਚ ਪੁਲਸ ਨੇ ਦਾਅਵਾ ਕਰਦਿਆਂ ਕਿਹਾ ਕਿ ਇੰਸਪੈਕਟਰ ਹਰਬੰਸ ਦੀ ਅਗਵਾਈ 'ਚ ਪੁਲਸ ਪੈਟਰੋਲਿੰਗ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਭਾਨਾ ਤੋਂ ਇਕ ਕਾਰ ਆਉਂਦੀ ਦੇਖੀ ਅਤੇ ਜਦੋਂ ਪੁਲਸ ਨੇ ਕਾਰ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਉੱਥੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਕਾਰ ਕਿੱਕਰ ਨਾ ਟਕਰਾ ਗਈ। ਇਸ ਦੌਰਾਨ ਪੁਲਸ ਨੂੰ ਮੁਲਜ਼ਮ ਸੇਵਕ ਸਿੰਘ , ਕੁਲਦੀਪ ਸਿੰਘ ਅਤੇ ਸੁਖਚੈਨ ਸਿੰਘ ਨੂੰ ਪਿਸਤੌਲ , ਕਾਰਟੂਸ ਅਤੇ ਨਸ਼ਾ ਬਰਾਮਦ ਹੋਇਆ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News