ਪੰਜਾਬ 'ਚ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਲਈ ਅਹਿਮ ਖ਼ਬਰ

Friday, May 19, 2023 - 05:07 PM (IST)

ਪੰਜਾਬ 'ਚ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਲਈ ਅਹਿਮ ਖ਼ਬਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ। ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਕੁੜੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਲਈ ਆਈ ਚੰਗੀ ਖ਼ਬਰ, ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋ ਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ

ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਧੀ ਦੇ ਵਿਆਹ ਤੋਂ ਬਾਅਦ 6 ਮਹੀਨਿਆਂ ਦੇ ਅੰਦਰ ਅੰਦਰ ਸ਼ਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ। ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫ਼ਿਕੇਟ ਜਮ੍ਹਾਂ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਚੁੱਕਣ ਜਾ ਰਹੀ ਅਹਿਮ ਕਦਮ, ਵੱਡੀ ਸਮੱਸਿਆ ਤੋਂ ਮਿਲੇਗੀ ਨਿਜ਼ਾਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News