ਸਹੁਰੇ ਪਰਿਵਾਰ ਵੱਲੋਂ ਤੰਗ ਵਿਆਹੁਤਾ ਕੁੜੀ ਨੇ ਕੀਤੀ ਖ਼ੁਦਕੁਸ਼ੀ

Thursday, Jul 30, 2026 - 03:59 PM (IST)

ਸਹੁਰੇ ਪਰਿਵਾਰ ਵੱਲੋਂ ਤੰਗ ਵਿਆਹੁਤਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਖਰੜ : ਆਪਣੇ ਸਹੁਰੇ ਪਰਿਵਾਰ ਤੋਂ ਤੰਗ ਪਰੇਸ਼ਾਨ ਹੋ ਕੇ ਮੁੰਡੀ ਖਰੜ ਵਿਖੇ ਰਹਿਣ ਵਾਲੀ ਮਨਪ੍ਰੀਤ ਕੌਰ ਨਾਂ ਦੀ ਇਕ ਵਿਆਹੁਤਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸੰਬੰਧੀ ਮ੍ਰਿਤਕਾ ਦੇ ਪਿਤਾ ਪ੍ਰਿਤਪਾਲ ਸਿੰਘ ਵਾਸੀ ਭਕੂਮਾਜਰਾ ਦੀ ਸ਼ਿਕਾਇਤ 'ਤੇ ਖਰੜ ਪੁਲਸ ਨੇ ਮ੍ਰਿਤਕਾ ਦੇ ਪਤੀ ਅਮਨਦੀਪ ਸਿੰਘ ਸੱਸ ਕੁਲਦੀਪ ਕੌਰ ਅਤੇ ਸਹੁਰੇ ਅਜੀਤ ਸਿੰਘ ਵਿਰੁੱਧ ਬੀ.ਐਨ.ਐਸ ਦੀ ਧਾਰਾ 108 ਅਤੇ 3 (5) ਅਧੀਨ ਕੇਸ ਦਰਜ ਕਰ ਲਿਆ ਹੈ।

ਇਸ ਸੰਬੰਧੀ ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਸਦੀ ਲੜਕੀ ਮਨਪ੍ਰੀਤ ਕੌਰ ਦਾ ਵਿਆਹ 2020 ਵਿਚ ਅਮਨਦੀਪ ਸਿੰਘ ਨਾਲ ਹੋਇਆ ਸੀ ਅਤੇ ਉਹ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਉਸ ਨੂੰ ਤੰਗ ਪਰੇਸ਼ਾਨ ਕਰਦੇ ਸਨ। ਇਸ ਸੰਬੰਧੀ ਉਨ੍ਹਾਂ ਦਾ ਰਾਜੀਨਾਮਾ ਵੀ 2023 ਵਿਚ ਹੋਇਆ ਸੀ ਪਰ ਉਹ ਉਸਨੂੰ ਤੰਗ-ਪਰੇਸ਼ਾਨ ਕਰਨ ਤੋਂ ਨਹੀਂ ਹਟਿਆ ਹੁਣ ਉਸ ਨੇ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।


author

Gurminder Singh

Content Editor

Related News