ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫ਼ਿਕੇਟ ਰੱਦ ਕਰਨ ਦੇ ਨਿਰਦੇਸ਼

12/08/2023 2:51:37 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ 'ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਐਲਾਨ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ ਸਰਪੰਚ ਸਣੇ ਗੈਂਗਸਟਰ ਵਿੱਕੀ ਗੌਂਡਰ ਦੇ 2 ਪੁਰਾਣੇ ਸਾਥੀ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਰਨਦਾਸ ਪੁੱਤਰ ਬਖਸ਼ੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ  ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ 'ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪਰ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ :  ਬਠਿੰਡਾ ਸਣੇ 4 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ

ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐੱਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Harnek Seechewal

Content Editor

Related News