ਕਾਂਗਰਸ ਹਾਈਕਮਾਨ ਵੱਲੋਂ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ NSUI ਦੀ ਪੰਜਾਬ ਇਕਾਈ ਦਾ ਪ੍ਰਧਾਨ

08/11/2022 1:36:17 PM

ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਅੱਜ ਪੰਜਾਬ ਕਾਂਗਰਸ 'ਚ ਨਵੀਂ ਨਿਯੁਕਤੀ ਕੀਤੀ ਹੈ। ਇਸ ਨਿਯੁਕਤੀ ਰਾਹੀਂ ਕਾਂਗਰਸ ਵੱਲੋਂ ਇਸ਼ਰਪ੍ਰੀਤ ਸਿੰਘ ਨੂੰ NSUI (ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ) ਦੇ ਪੰਜਾਬ ਯੂਨਿਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਹ ਸਾਬਕਾ ਪ੍ਰਧਾਨ ਅਕਸ਼ੈ ਸ਼ਮਾ ਦੇ ਨਜ਼ਦੀਕੀ ਹਨ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਮਾਲਕ ਦਾ ਦੇਰ ਰਾਤ ਗੋਲੀਆਂ ਮਾਰ ਕੀਤਾ ਕਤਲ

ਇਹ ਅਹੁਦਾ ਮਿਲਣ 'ਤੇ ਇਸ਼ਰਪ੍ਰੀਤ ਸਿੰਘ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਸੋਸ਼ਲ ਮੀਡੀਆ 'ਤੇ ਲਿਖਿਆ ਕੀ ਮੈਂ ਸਾਡੀ ਪਾਰਟੀ ਸੀਨੀਅਰ ਸੋਨੀਆ ਗਾਂਧੀ ਜੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕਰਦਾ ਹੈ ਕਿ ਉਨ੍ਹਾਂ ਨੇ ਮੈਨੂੰ NSUI ਪੰਜਾਬ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਰਾਹੀਂ ਮੈਂ ਸਖ਼ਤ ਮਿਹਨਤ ਅਤੇ ਪ੍ਰਾਪਤੀਆਂ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਲਈ ਤਿਆਰ ਹਾਂ।

PunjabKesari

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਕਰਕੇ ਸਾਂਝੇ ਕਰੋ।


Simran Bhutto

Content Editor

Related News