ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਵਿਭਾਗ ਦਾ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Monday, Jun 19, 2023 - 04:24 PM (IST)

ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਵਿਭਾਗ ਦਾ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ. ਐੱਸ. ਪੀ. ਸੀ. ਐੱਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਸਬੰਧੀ ਲਿਆ ਅਹਿਮ ਫ਼ੈਸਲਾ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।  ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

 


author

Harnek Seechewal

Content Editor

Related News