ਸੰਗਰੂਰ ਆਉਣਗੇ ਕੌਮੀ SC ਕਮਿਸ਼ਨ ਦੇ ਚੇਅਰਮੈਨ, ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Wednesday, Sep 09, 2026 - 10:09 PM (IST)

ਸੰਗਰੂਰ ਆਉਣਗੇ ਕੌਮੀ SC ਕਮਿਸ਼ਨ ਦੇ ਚੇਅਰਮੈਨ, ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਭਲਕੇ ਸੰਗਰੂਰ ਦੌਰੇ 'ਤੇ ਆਉਣਗੇ। ਉਹ 10 ਸਤੰਬਰ ਨੂੰ ਸਵੇਰੇ 12 ਵਜੇ ਸੰਗਰੂਰ ਦੇ ਸਰਕਟ ਹਾਊਸ ਵਿਖੇ ਪਹੁੰਚਣਗੇ। ਇਹ ਦੌਰਾ ਮਰਹੂਮ ਗੁਲਜ਼ਾਰ ਸਿੰਘ ਦੇ ਮਾਮਲੇ ਵਿਚ ਸ਼ੀਤਲ ਅੰਗੁਰਾਲ ਵੱਲੋਂ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਦੇ ਅਧਾਰ 'ਤੇ ਹੋ ਰਿਹਾ ਹੈ, ਜਿਸ 'ਤੇ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ। 

ਜਾਣਕਾਰੀ ਮੁਤਾਬਕ, ਕਿਸ਼ੋਰ ਮਕਵਾਨਾ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਉਪਰੰਤ ਡੀ. ਜੀ.ਪੀ. ਪੰਜਾਬ, ਜ਼ਿਲ੍ਹਾ ਕੁਲੈਕਟਰ ਸੰਗਰੂਰ ਤੇ ਐੱਸ. ਐੱਸ. ਪੀ. ਸੰਗਰੂਰ ਦੇ ਨਾਲ ਮੀਟਿੰਗ ਕਰ ਕੇ ਮਾਮਲੇ ਦੀ ਮੁਕੰਮਲ ਜਾਣਕਾਰੀ ਅਤੇ ਹੁਣ ਤਕ ਕੀਤੀ ਗਈ ਕਾਰਵਾਈ ਬਾਰੇ ਗੱਲਬਾਤ ਕਰਨਗੇ। ਇਸ ਦੌਰਾਨ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। 


author

Anmol Tagra

Content Editor

Related News