ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਕਿਉਂ ਹੋਈ ਖਾਰਿਜ, ਜਾਣੋ ਮੁੱਖ ਕਾਰਨ

03/18/2023 2:51:16 AM

ਚੰਡੀਗੜ੍ਹ (ਬਿਊਰੋ) : ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਕਾਰਨ ਹੁਣ ਸੁਖਬੀਰ ਬਾਦਲ ਦੀ ਮੁਸ਼ਕਿਲਾਂ 'ਚ ਵਾਧਾ ਹੋ ਗਿਆ ਹੈ ਪਰ ਮਾਣਯੋਗ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਖ਼ਾਰਿਜ ਕਰਨ ਵਾਲੇ ਅਦਾਲਤੀ ਹੁਕਮ ਦੀਆਂ ਇਹ ਹਨ ਮੁੱਖ ਟਿੱਪਣੀਆਂ :  

ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚ ਬੰਦ ਲਾਰੈਂਸ ਨੇ ਫਿਰ ਖੋਲ੍ਹੀ ਜ਼ੁਬਾਨ, ਜਿਸ ਦਿਨ ਸਲਮਾਨ ਖਾਨ ਨੂੰ ਮਾਰਾਂਗਾ, ਉਸੇ ਦਿਨ ਬਣ ਜਾਵਾਂਗਾ ਗੁੰਡਾ

• ਸੁਖਬੀਰ ਸਿੰਘ ਬਾਦਲ ਨੇ 12 ਅਕਤੂਬਰ 2015 ਨੂੰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਬਜਾਏ, ਬੇਅਦਬੀ ਦੀ ਤੀਜੀ ਘਟਨਾ ਦੀ ਜਾਣਕਾਰੀ ਹੋਣ ਦੇ ਬਾਵਜੂਦ ਅਤੇ ਬਰਗਾੜੀ ਤੇ ਕੋਟਕਪੂਰਾ ਵਿਖੇ ਸਿੱਖ ਸੰਗਤਾਂ ’ਚ ਵਧ ਰਹੇ ਰੋਸ ਦੇ ਬਾਵਜੂਦ ਆਪਣੇ ਇਰਾਦੇ ਨਾਲ ਗੁੜਗਾਓਂ ਲਈ ਰਵਾਨਾ ਹੋ ਗਏ। ਇਹ ਸੁਮੇਧ ਸਿੰਘ ਸੈਣੀ ਦੀ ਅਗਵਾਈ ਹੇਠ ਪੁਲਸ ਦੀਆਂ ਗ਼ੈਰ-ਕਾਨੂੰਨੀ ਕਾਰਵਾਈਆਂ ਦੀ ਜ਼ਿੰਮੇਵਾਰੀ ਤੋਂ ਬਚਣ ਦੇ ਬਹਾਨੇ ਵਜੋਂ ਗ਼ੈਰ-ਹਾਜ਼ਰੀ ਸੀ?

• ਪ੍ਰਕਾਸ਼ ਸਿੰਘ ਬਾਦਲ ਨੇ 13-14 ਅਕਤੂਬਰ 2015 ਦੀ ਦਰਮਿਆਨੀ ਰਾਤ ਨੂੰ ਸੁਮੇਧ ਸਿੰਘ ਸੈਣੀ ਨੂੰ ਕੋਟਕਪੂਰਾ ਚੌਕ ਵਿਖੇ ਬੈਠੇ ਮੁਜ਼ਾਹਰਾਕਾਰੀਆਂ ਦੇ ਸ਼ਾਂਤਮਈ ਆਚਰਣ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਦੇ ਵਿਰੁੱਧ ਬਹੁਤ ਜ਼ਿਆਦਾ ਅਤੇ ਗ਼ੈਰ-ਕਾਨੂੰਨੀ ਤਾਕਤ ਦੀ ਵਰਤੋਂ ਕਰਨ ਲਈ ਸਹਾਇਤਾ, ਸਹੂਲਤ ਅਤੇ ਉਤਸ਼ਾਹਨ ਕੀਤਾ।

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਬਣਾਉਣ ਲਈ ਇਟਲੀ ਗਏ ਪੰਜਾਬੀ ਦੀ ਅਚਾਨਕ ਮੌਤ

• ਪਰਮਰਾਜ ਸਿੰਘ ਉਮਰਾਨੰਗਲ ਨੇ ਸੁਮੇਧ ਸਿੰਘ ਸੈਣੀ ਨਾਲ ਸਾਜ਼ਿਸ਼ ਰਚਣ ਤੋਂ ਤੁਰੰਤ ਬਾਅਦ ਉਸ ਨਾਲ ਗੱਲ ਕਰਕੇ ਚਰਨਜੀਤ ਸਿੰਘ ਸ਼ਰਮਾ ਐੱਸ.ਐੱਸ.ਪੀ. ਮੋਗਾ, ਅਮਰ ਸਿੰਘ ਚਾਹਲ ਡੀ.ਆਈ.ਜੀ. ਫਿਰੋਜ਼ਪੁਰ ਅਤੇ ਸੁਖਮਿੰਦਰ ਸਿੰਘ ਮਾਨ ਤੱਤਕਾਲੀ ਐੱਸ.ਐੱਸ.ਪੀ. ਫਰੀਦਕੋਟ ਨੂੰ ਗ਼ੈਰ-ਕਾਨੂੰਨੀ ਹੁਕਮ ਜਾਰੀ ਕੀਤੇ, ਜੋ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਵਿਰੁੱਧ ਵਧੀਕੀ ਅਤੇ ਗ਼ੈਰ-ਕਾਨੂੰਨੀ ਧੱਕੇਸ਼ਾਹੀ ਕਰਨ, ਜਦਕਿ ਉਨ੍ਹਾਂ ਨੂੰ ਪੂਰਾ ਪਤਾ ਸੀ ਕਿ ਪ੍ਰਦਰਸ਼ਨਕਾਰੀ ਨਿੱਤਨੇਮ ਦਾ ਪਾਠ ਕਰ ਰਹੇ ਸਨ ।

• ਐੱਸ.ਐੱਸ.ਪੀ. ਚਰਨਜੀਤ ਸਿੰਘ ਸ਼ਰਮਾ,  ਡੀ.ਆਈ.ਜੀ. ਅਮਰ ਸਿੰਘ ਚਾਹਲ ਅਤੇ ਐੱਸ.ਐੱਸ.ਪੀ. ਸੁਖਮਿੰਦਰ ਸਿੰਘ ਮਾਨ, ਜਿਨ੍ਹਾਂ ਨੂੰ ਉਸ ਸਮੇਂ ਨਿੱਤਨੇਮ ਦੇ ਪਾਠ ਦੌਰਾਨ ਪ੍ਰਦਰਸ਼ਨਕਾਰੀਆਂ ਵੱਲ ਤਾਕਤ ਵਰਤ ਕੇ ਵਧਣ ਸਮੇਂ ਉਨ੍ਹਾਂ ਨੇ ਦੰਡਕਾਰੀ ਅਤੇ ਦਮਨਕਾਰੀ ਪ੍ਰਭਾਵ ਪੈਦਾ ਕਰਨ ਦੀ ਹੱਦ ਤੱਕ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਚੌਕ ਤੋਂ ਹਟਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ I ਸਾਰਿਆਂ ਨੂੰ ਲੋੜੀਂਦਾ ਗਿਆਨ ਸੀ ਕਿ ਨਿੱਤਨੇਮ ਪਾਠ ਦੇ ਪਾਠ ਦੌਰਾਨ ਤਾਕਤ ਦੀ ਵਰਤੋਂ ਪ੍ਰਦਰਸ਼ਨਕਾਰੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗੀ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ ’ਚ ਅੱਗ ਨਾਲ ਝੁਲਸਣ ਕਾਰਨ ਹੋਈ ਮੌਤ

• ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਡੀਆਈਜੀ ਅਮਰ ਸਿੰਘ ਚਾਹਲ ਅਤੇ ਐਸਐਸਪੀ ਸੁਖਮਿੰਦਰ ਸਿੰਘ ਮਾਨ ਨੂੰ ਪੂਰੀ ਜਾਣਕਾਰੀ ਸੀ ਕਿ ਨਿੱਤਨੇਮ ਪਾਠ ਦੌਰਾਨ ਤਾਕਤ ਦੀ ਵਰਤੋਂ ਸ਼ੁਰੂ ਕਰਨ ਵਿਚ ਉਨ੍ਹਾਂ ਦਾ ਵਿਵਹਾਰ ਲਾਪਰਵਾਹੀ ਵਾਲਾ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਰਹਿਤ ਸੀ ਅਤੇ ਹਰ ਸੰਭਵ ਤੌਰ ’ਤੇ ਇਕ ਸਾਜ਼ਿਸ਼ ਤਹਿਤ ਕੀਤੀ ਕਾਰਵਾਈ ਵਜੋਂ ਕੰਮ ਕਰਦਾ ਸੀ। ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣਾ ਹੀ ਉਨ੍ਹਾਂ ਦਾ ਏਜੰਡਾ ਸੀ ।

• ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਐੱਸ. ਐੱਸ.ਪੀ. ਚਰਨਜੀਤ ਸਿੰਘ ਸ਼ਰਮਾ, ਡੀ.ਆਈ.ਜੀ. ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਮਾਨ ਭਲੀਭਾਂਤ ਜਾਣੂ ਸੀ ਕਿ ਨਿੱਤਨੇਮ ਦੇ ਪਾਠ ਦੌਰਾਨ ਪ੍ਰਦਰਸ਼ਨਕਾਰੀਆਂ ਵੱਲ ਵਧਣ ਤੋਂ ਪਹਿਲਾਂ ਕੋਟਕਪੂਰਾ ਚੌਕ ’ਚ ਮੌਜੂਦ ਹੋਣ ਦੇ ਬਾਵਜੂਦ ਤੱਤਕਾਲੀ ਡਿਊਟੀ ਮੈਜਿਸਟਰੇਟ ਤੋਂ ਕੋਈ ਜਾਇਜ਼ ਹੁਕਮ ਪ੍ਰਾਪਤ ਨਹੀਂ ਹੋਏ ਸਨI

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ.  ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਸੀ, ਜਿਸ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ 'ਤੇ ਅਦਾਲਤ ਨੇ ਚਲਾਨ 'ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ 'ਚ ਤਲਬ ਕੀਤਾ ਸੀ। ਜਿਸ ਤੋਂ ਬਾਅਦ ਬਾਦਲੇ ਨੇ 9 ਮਾਰਚ ਨੂੰ ਇਸ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।


Manoj

Content Editor

Related News