MP ਸਾਹਨੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ 15 ਹੋਣਹਾਰ ਵਿਦਿਆਰਥੀਆਂ ਨੂੰ ਲਿਆ ਗੋਦ
Friday, Sep 29, 2023 - 08:21 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਵਿਕਰਮਜੀਤ ਸਿੰਘ ਸਾਹਨੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 116ਵੇਂ ਜਨਮ ਦਿਨ ਮੌਕੇ ਸ਼ਹੀਦ ਭਗਤ ਸਿੰਘ ਸਕਾਲਰਸ਼ਿਪ ਸਕੀਮ ਤਹਿਤ 15 ਹੋਣਹਾਰ ਪੰਜਾਬੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਕਰੀਅਰ ਲਈ ਗੋਦ ਲੈਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਤੇ ਭਗਵੰਤ ਮਾਨ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੇ ਵਿਸ਼ੇਸ਼ ਵਾਰਡ ਦਾ ਕਰਨਗੇ ਉਦਘਾਟਨ
ਸਾਹਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਖਿਆ ਅਤੇ ਕਰੀਅਰ ਲਈ ਗੋਦ ਲਏ ਗਏ 15 ਵਿਦਿਆਰਥੀਆਂ 'ਚ ਗੁਰਸਿਮਰਨ ਕੌਰ ਜੋ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐੱਮ.ਬੀ.ਬੀ.ਐੱਸ./ਐੱਮ.ਡੀ. ਦੀ ਪੜ੍ਹਾਈ ਕਰ ਰਹੀ ਹੈ, ਕਨਿਸ਼ ਗੋਇਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ ਐੱਮ.ਬੀ.ਬੀ.ਐੱਸ. ਕਰ ਰਿਹਾ ਹੈ, ਇਕ ਵਪਾਰਕ ਪਾਇਲਟ ਕੁਲਵੀਰ ਕੌਰ ਦੱਖਣੀ ਅਫਰੀਕਾ 'ਚ ਸਿਖਲਾਈ ਲੈ ਰਹੀ ਹੈ, 4 ਵਿਦਿਆਰਥੀ ਅਮਨਜੋਤ ਕੌਰ, ਦਲਜੀਤ ਕੌਰ, ਰਾਜਵੀਰ ਸਿੰਘ ਅਤੇ ਨਵੀਨ ਕੁਮਾਰ, ਇੰਜੀਨੀਅਰਿੰਗ ਕਰ ਰਹੇ ਹਨ, ਜਦੋਂਕਿ ਜਯਾ ਵਰਮਾ ਅਤੇ ਨਿਤੀਸ਼ ਕੁਮਾਰ ਆਰਕੀਟੈਕਚਰ ਦੀ ਪੜ੍ਹਾਈ ਕਰ ਰਹੇ ਹਨ।
ਇਹ ਵੀ ਪੜ੍ਹੋ : ਵਿਧਵਾ ਮੁਲਾਜ਼ਮ ਕੋਲੋਂ ਰਿਸ਼ਵਤ ਲੈਂਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਹਾਲ ਹੀ 'ਚ ਸਟੇਟ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲੇ ਡਿਸਕਸ ਥ੍ਰੋਅਰ ਭਰਤਪ੍ਰੀਤ ਸਿੰਘ ਸਮੇਤ 2 ਖਿਡਾਰੀਆਂ ਨੂੰ ਵੀ ਵਜ਼ੀਫ਼ਾ ਦਿੱਤਾ ਗਿਆ ਹੈ। ਨਾਲ ਹੀ 2 ਲੜਕੀਆਂ ਤੇ 2 ਉੱਭਰਦੀਆਂ ਗਾਇਕਾਂ ਅਟਵਾਲ ਭੈਣਾਂ ਵੀ ਇਨ੍ਹਾਂ 'ਚ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੇ ਸੰਸਦ ਮੈਂਬਰ ਸਾਹਨੀ ਵੱਲੋਂ ਪਿਛਲੇ ਸਾਲ ਪੰਜਾਬ ਦੀ ਸਿੱਖਿਆ ਅਤੇ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨਾਲ ਪਿਛਲੇ ਸਾਲ ਸ਼ੁਰੂ ਕੀਤੀ ਸ਼ਹੀਦ ਭਗਤ ਸਿੰਘ ਸਕਾਲਰਸ਼ਿਪ ਤਹਿਤ ਵਿੱਤੀ ਸਹਾਇਤਾ ਲਈ ਪਹੁੰਚ ਕੀਤੀ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8