ਨਸ਼ਿਆਂ ਦੀ ਪੂਰਤੀ ਲਈ ਨੌਜਵਾਨ ਨੇ ਗੁਆਂਢੀਆਂ ਦੇ ਘਰੋਂ ਗਹਿਣੇ ਤੇ ਨਕਦੀ ਕੀਤੀ ਚੋਰੀ

Friday, Sep 04, 2026 - 03:54 PM (IST)

ਨਸ਼ਿਆਂ ਦੀ ਪੂਰਤੀ ਲਈ ਨੌਜਵਾਨ ਨੇ ਗੁਆਂਢੀਆਂ ਦੇ ਘਰੋਂ ਗਹਿਣੇ ਤੇ ਨਕਦੀ ਕੀਤੀ ਚੋਰੀ

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਪੁਲਸ ਵਲੋਂ ਗੁਆਂਢੀਆਂ ਦੇ ਘਰ ਵਿਚ ਚੋਰੀ ਕਰਨ ਦੇ ਕਥਿਤ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਘੋਗੜ ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਥਾਣਾ ਮੁਖੀ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਕਜ ਕੁਮਾਰ ਵਾਸੀ ਖੁੱਲਰਾਂ ਮੁਹੱਲਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਰਾਤ ਸਮੇਂ ਖਾਣਾ ਖਾ ਕੇ ਸੌਂ ਗਏ ਅਤੇ ਜਦੋਂ ਉਹ ਤੜਕੇ ਨਹਾਉਣ ਲਈ ਆਪਣੇ ਬਾਥਰੂਮ ਵਿਚ ਜਾਣ ਲੱਗਾ ਤਾਂ ਉਸਨੇ ਦੇਖਿਆ ਕਿ ਉਸਦਾ ਗੁਆਂਢੀ ਅਕਾਸ਼ਦੀਪ ਘਰ ਦੀ ਕੰਧ ਟੱਪ ਕੇ ਭੱਜ ਰਿਹਾ ਸੀ। ਉਸਨੇ ਜਦੋਂ ਆਪਣੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸਦੀ ਮਾਤਾ ਦੇ ਬੈਗ ’ਚੋਂ 2 ਸੋਨੇ ਦੀਆਂ ਵਾਲੀਆਂ ਅਤੇ ਕੁਝ ਨਕਦੀ ਚੋਰੀ ਹੋ ਗਈ ਸੀ। ਪੁਲਸ ਨੇ ਇਸ ਸਬੰਧੀ ਅਕਾਸ਼ਦੀਪ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। 

ਥਾਣਾ ਮੁਖੀ ਨੇ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਸਹਾਇਕ ਥਾਣੇਦਾਰ ਜਰਨੈਲ ਸਿੰਘ ਵਲੋਂ ਅਕਾਸ਼ਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਕੋਲੋਂ ਚੋਰੀ ਕੀਤੀ ਨਕਦੀ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ’ਤੇ ਲਿਆਂਦਾ ਜਾਵੇਗਾ ਤਾਂ ਜੋ ਚੋਰੀ ਕੀਤੇ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਜਾ ਸਕਣ। ਥਾਣਾ ਮੁਖੀ ਨੇ ਦੱਸਿਆ ਕਿ ਅਕਾਸ਼ਦੀਪ ਉਰਫ਼ ਘੋਗੜ ਖਿਲਾਫ਼ ਪਹਿਲਾਂ ਵੀ 2 ਅਪਰਾਧਿਕ ਮਾਮਲੇ ਦਰਜ ਹਨ ਜੋ ਕਿ ਨਸ਼ਾ ਕਰਨ ਦਾ ਆਦੀ ਹੈ। ਨਸ਼ਾ ਖਰੀਦਣ ਲਈ ਇਸ ਨੇ ਗੁਆਂਢੀਆਂ ਦੇ ਘਰ ਚੋਰੀ ਕੀਤੀ ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਮਾਮਲਾ ਸੁਲਝਾ ਲਿਆ ਹੈ।


author

Gurminder Singh

Content Editor

Related News