ਪੰਜਾਬ ''ਚ ਮੁਲਾਜ਼ਮਾਂ ਦੀ TRANSFER ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੋਂ ਬਾਅਦ...
Friday, Apr 10, 2026 - 12:51 PM (IST)
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪਰਸੋਨਲ ਵਿਭਾਗ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਨਵੀਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਸੂਬੇ ਦੇ ਵਿਭਾਗਾਂ, ਅਦਾਰਿਆਂ 'ਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ 15 ਅਪ੍ਰੈਲ 2026 ਤੋਂ 30 ਮਈ 2026 ਤੱਕ ਹੋਵੇਗਾ।
ਇਹ ਵੀ ਪੜ੍ਹੋ : PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
ਵਿਭਾਗਾਂ ਨੂੰ ਹਦਾਇਤਾਂ ਕੀਤੀ ਗਈ ਹੈ ਕਿ 30 ਮਈ ਤੋਂ ਬਾਅਦ ਆਮ ਬਦਲੀਆਂ ਅਤੇ ਤਾਇਨਾਤੀਆਂ 'ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀਆਂ ਅਤੇ ਤਾਇਨਾਤੀਆਂ ਪਰਸੋਨਲ ਵਿਭਾਗ ਵਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23-04-2018 'ਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ ਦਾ ਸਾਰਾ ਰਿਕਾਰਡ ਹੁਣ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
