ਦਰਿਆ ਕੰਢੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ NGT ਵੱਲੋਂ ਪੰਜਾਬ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ
Friday, Apr 28, 2023 - 12:39 PM (IST)

ਚੰਡੀਗੜ੍ਹ (ਹਾਂਡਾ) : ਸਤਲੁਜ ਦਰਿਆ ਕੰਢੇ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਪੈਂਦੇ 47 ਕਿਲੋਮੀਟਰ ਖੇਤਰ ਵਿਚ ਲੋਕਾਂ ਨੇ ਨਾਜਾਇਜ਼ ਕਬਜ਼ੇ ਕਰ ਲਏ ਹਨ, ਜਿਸ ਕਾਰਨ ਨਜ਼ਦੀਕੀ ਪਿੰਡਾਂ ਵਿਚ ਹੜ੍ਹ ਦੀ ਸਥਿਤੀ ਬਣ ਰਹੀ ਹੈ ਅਤੇ ਵਾਤਾਵਰਣ ਲਈ ਖ਼ਤਰਾ ਬਣਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀ ਇਹ ਗੱਲ
ਬਨੂੜ ਦੇ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਵਰਕਰ ਕਰਨਵੀਰ ਥੰਮਣ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿਚ ਇਕ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਹੈ, ਜਿਸ ਵਿਚ ਦਰਿਆ ਕੰਢੇ ਮੈਦਾਨੀ ਇਲਾਕੇ ਦੀ ਹੱਦਬੰਦੀ ਕਰਨ, ਰੁਕਾਵਟ ਹਟਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਕੀਤੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਸੁਨੈਨਾ ਵਲੋਂ ਦਾਖ਼ਲ ਹੋਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮਾਮਲੇ ਦੀ ਜਾਂਚ ਕਰ ਕੇ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪਿੰਡ ਦੀ ਕੁੜੀ ਨੂੰ ਵਿਆਹ ਦਾ ਲਾਰਾ ਲਾ ਕੇ ਭਜਾਉਣ ਵਾਲੇ ਦੋਸ਼ੀ ਨੂੰ ਮੋਗਾ ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ