BJP ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਚੰਡੀਗੜ੍ਹ ਸ਼ਹਿਰ ਨੂੰ ਮਿਲੀ ਧਮਕੀ, ਹਾਈ ਅਲਰਟ 'ਤੇ ਪੁਲਸ
Friday, Apr 03, 2026 - 05:36 PM (IST)
ਚੰਡੀਗੜ੍ਹ : ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦੇ ਅੱਗੇ ਧਮਾਕੇ ਮਗਰੋਂ ਹੁਣ ਸ਼ਹਿਰ ਨੂੰ ਅੱਗ ਲਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਰਹੀ ਹੈ। ਇਸ ਧਮਕੀ ਤੋਂ ਬਾਅਦ ਚੰਡੀਗੜ੍ਹ ਪੁਲਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ ਅਤੇ ਸਾਰੇ ਸ਼ਹਿਰ 'ਚ ਹਾਈ ਅਲਰਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ ਜਾਰੀ ਕੀਤੇ ਹੁਕਮ
ਪੁਲਸ ਨੇ ਸ਼ਹਿਰ 'ਚ ਨਾਕਾਬੰਦੀ ਕਰ ਦਿੱਤੀ ਹੈ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਕੰਟਰੋਲ ਰੂਮ ਨੂੰ ਆਈ ਹੈ, ਜਿਸ ਤੋਂ ਬਾਅਦ ਪੂਰੇ ਸ਼ਹਿਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨਾਲ ਪੈਣਗੇ ਗੜ੍ਹੇ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ
ਸੰਵੇਦਨਸ਼ੀਲ ਇਲਾਕਿਆਂ 'ਤੇ ਵੀ ਪੁਲਸ ਦੀ ਪੂਰੀ ਨਜ਼ਰ ਹੈ। ਪੁਲਸ ਅਤੇ ਏ. ਜੀ. ਟੀ. ਐੱਫ. ਦੀ ਸਾਂਝੀ ਕਾਰਵਾਈ ਜਾਰੀ ਹੈ ਅਤੇ ਹਰ ਇਕ ਸ਼ੱਕੀ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
