ਕਾਂਗਰਸੀ ਨੇਤਾ ਪ੍ਰਤਾਪ ਬਾਜਵਾ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼, ਮਾਮਲਾ ਦਰਜ

05/27/2023 1:56:35 PM

ਚੰਡੀਗੜ੍ਹ (ਸੰਦੀਪ) : ਇਤਰਾਜ਼ਯੋਗ ਇਸ਼ਤਿਹਾਰ ਦੇ ਨਾਲ ਪੰਜਾਬ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਜੋੜ ਕੇ ਪੋਸਟ ਕਰਨ ਵਾਲੇ ਅਣਪਛਾਤੇ ਮੁਲਜ਼ਮ ਖਿਲਾਫ਼ ਸਾਈਬਰ ਥਾਣਾ ਪੁਲਸ ਨੇ ਕੇਸ ਦਰਜ ਕੀਤਾ ਹੈ। ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਕਸ ਨੂੰ ਖ਼ਰਾਬ ਕਰਨ ਦੇ ਦੋਸ਼ ਲਾਉਂਦਿਆਂ ਡੀ. ਜੀ. ਪੀ. ਚੰਡੀਗੜ੍ਹ ਪ੍ਰਵੀਰ ਰੰਜਨ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ’ਤੇ ਜਾਂਚ ਕਰਨ ਤੋਂ ਬਾਅਦ ਹੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਇੱਕ ਹੋਰ ਵੱਡੀ ਪ੍ਰਾਪਤੀ, ਲੋਕਾਂ ਦੀ ਸਹੂਲਤ ਲਈ ਦਿੱਤੇ ਇਹ ਆਦੇਸ਼

ਸੈਕਟਰ-8 ਨਿਵਾਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 24 ਮਈ ਨੂੰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਕੋਈ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਆਪਣੇ ਫੇਸਬੁੱਕ ਵਾਲ ’ਤੇ ਇਕ ਪੋਸਟ ਕੀਤੀ ਹੈ, ਜਿਸ ਵਿਚ ਇਤਰਾਜ਼ਯੋਗ ਇਸ਼ਤਿਹਾਰ ਦੇ ਨਾਲ ਉਸ ਦੀ ਤਸਵੀਰ ਲਾਈ ਹੈ। ਇਹ ਇਕ ਤਰ੍ਹਾਂ ਦੀ ਦਵਾਈ ਦਾ ਇਸ਼ਤਿਹਾਰ ਹੈ। ਇਹ ਦਵਾਈ ਕਿਸੇ ਵਿਅਕਤੀ ਦੀ ਸਰੀਰਕ ਕਮਜ਼ੋਰੀ ਦੂਰ ਕਰਨ ਲਈ ਇਸਤੇਮਾਲ ਕਰਨ ਸਬੰਧੀ ਹੈ। ਇਸ਼ਤਿਹਾਰ ਦੇ ਨਾਲ ਉਨ੍ਹਾਂ ਦੀ ਫੋਟੋ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਇਸ ਤਰ੍ਹਾਂ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮਾਮਲੇ ਵਿਚ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਸ਼ਿਕਾਇਤ ਵਿਚ ਕੀਤੀ ਹੈ।

ਇਹ ਵੀ ਪੜ੍ਹੋ- ਮੁਕਤਸਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਦੋਸਤ ਨੇ ਫੌਹੜਾ ਮਾਰ ਕੀਤਾ ਦੋਸਤ ਦਾ ਕਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News