ਲੈਹਲੀ ਪੁਆਇੰਟ ਤੋਂ 1 ਕਿੱਲੋ ਅਫੀਮ ਸਮੇਤ ਵਿਅਕਤੀ ਕਾਬੂ

Friday, Oct 02, 2026 - 05:57 PM (IST)

ਲੈਹਲੀ ਪੁਆਇੰਟ ਤੋਂ 1 ਕਿੱਲੋ ਅਫੀਮ ਸਮੇਤ ਵਿਅਕਤੀ ਕਾਬੂ

ਲਾਲੜੂ (ਗੁਰਜੀਤ) : ਲਾਲੜੂ ਪੁਲਸ ਨੇ ਲੈਹਲੀ ਟੀ-ਪੁਆਇੰਟ ਤੋਂ ਇਕ ਵਿਅਕਤੀ ਨੂੰ ਇਕ ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਵਿਜੇਂਦਰ ਸਿੰਘ ਉਰਫ਼ ਵਿਜੇ ਪੁੱਤਰ ਕਾਲੀ ਚਰਨ ਵਾਸੀ ਭਦੋਲੀ, ਥਾਣਾ ਬਿਲਸੀ, ਜ਼ਿਲ੍ਹਾ ਬਦਾਯੂੰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਲੈਹਲੀ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਲੈਹਲੀ ਟੀ-ਪੁਆਇੰਟ, ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਆਪਣੇ ਮੋਢੇ ’ਤੇ ਬੈਗ ਚੁੱਕਿਆ ਹੋਇਆ ਸੀ। ਪੁਲਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗਾ। 

ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਇਕ ਕਿੱਲੋ ਅਫੀਮ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਹੋਇਆ ਹੈ।


author

Gurminder Singh

Content Editor

Related News