ਵਿਦਿਆਰਥੀਆਂ ਸਬੰਧੀ ਪੰਜਾਬ ਬੋਰਡ ਵੱਲੋਂ ਅਹਿਮ ਆਦੇਸ਼ ਜਾਰੀ, ਸਕੂਲ ਮੁਖੀਆਂ ਨੂੰ ਦਿੱਤੀ ਚਿਤਾਵਨੀ
Thursday, Jul 27, 2023 - 05:11 PM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਰਾਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਹੈ ਕਿ ਸੈਸ਼ਨ 2023-24 ਲਈ ਆਨਲਾਈਨ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਆਨਲਾਈਨ ਪੋਰਟਲ ਨੌਵੀਂ ਅਤੇ ਗਿਆਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 27 ਜੁਲਾਈ 2023 ਤੋਂ 30 ਅਗਸਤ 2023 ਤੱਕ ਬਿਨਾਂ ਲੇਟ ਫੀਸ ਅਤੇ 31ਅਗਸਤ 2023 ਤੋਂ 21 ਸਤੰਬਰ 2023 ਤੱਕ 1500/-ਰੁ: ਲੇਟ ਫੀਸ ਨਾਲ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਇਸੇ ਤਰ੍ਹਾਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 4 ਅਗਸਤ 2023 ਤੋਂ 6 ਸਤੰਬਰ 2023 ਤੱਕ ਬਿਨਾਂ ਲੇਟ ਫੀਸ ਅਤੇ 7 ਸਤੰਬਰ 2023 ਤੋਂ 28 ਸਤੰਬਰ 2023 ਤੱਕ 1500/-ਰੁ: ਲੇਟ ਫੀਸ ਨਾਲ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ। ਬੋਰਡ ਦੇ ਇਕ ਬੁਲਾਰੇ ਨੇ ਇਸ ਸਬੰਧ ਵਿੱਚ ਦੱਸਿਆ ਕਿ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਬੋਰਡ ਵੱਲੋਂ ਨਿਰਧਾਰਿਤ/ਜਾਰੀ ਕੀਤੇ ਗਏ ਸ਼ਡਿਊਲ (ਸਮਾਂ ਸਾਰਣੀ) ਵਿੱਚ ਇਸ ਵਾਰ ਸਿਰਫ਼ ਦੋ ਪੜਾਅ ਵਿੱਚ ਬਣਦੀ ਫੀਸ ਅਤੇ ਜੁਰਮਾਨਾ ਫੀਸ ਰਾਹੀਂ ਹੀ ਇਹ ਕੰਮ ਮੁਕੰਮਲ ਕਰਵਾਇਆ ਜਾਣਾ ਹੈ ਭਾਵ ਦੂਸਰੇ ਪੜਾਅ ਅਧੀਨ ਦਿੱਤੇ ਗਏ ਸਮੇਂ ਤੋਂ ਬਾਅਦ ਹੋਰ ਸਮੇਂ ਵਿੱਚ ਵਾਧਾ ਨਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਸਬੰਧੀ ਚਰਚਾ ਸ਼ੁਰੂ, ਸਫ਼ਲ ਤਜਰਬੇ ਮਗਰੋਂ ਵਿਰੋਧੀ ਪਾਰਟੀਆਂ 'ਤੇ CM ਮਾਨ ਦੀਆਂ ਨਜ਼ਰਾਂ
ਉਕਤ ਦੇ ਮੱਦੇਨਜ਼ਰ ਸਕੂਲ ਮੁਖੀਆਂ ਨੂੰ ਅਗਾਊਂ ਤੌਰ 'ਤੇ ਸੂਚਿਤ ਕੀਤਾ ਹੈ ਕਿ ਜਾਰੀ ਸ਼ਡਿਊਲ ਅਨੁਸਾਰ ਹੀ ਇਹ ਕੰਮ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਆਨਲਾਈਨ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਵੀ ਕਾਰਨ ਕਰਕੇ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ/ਕਰਮਚਾਰੀ ਦੀ ਹੀ ਹੋਵੇਗੀ। ਅਜਿਹੇ ਵਿਦਿਆਰਥੀਆਂ ਦੀ ਨਿਰਧਾਰਿਤ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ/ਰਜਿਸਟ੍ਰੇਸ਼ਨ ਕਰਨ ਦਾ ਕੋਈ ਹੋਰ ਮੌਕਾ ਨਹੀ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : 48 ਪਟਵਾਰੀਆਂ ਸਣੇ 138 ਮੁਲਾਜ਼ਮਾਂ 'ਤੇ ਸ਼ਿਕੰਜਾ ਕੱਸੇਗੀ ਮਾਨ ਸਰਕਾਰ, ਪੁੱਜੀ ਸਜ਼ਾਵਾਂ ਦੇਣ ਦੀ ਸਿਫਾਰਸ਼
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8