ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ

Monday, Aug 10, 2026 - 04:16 PM (IST)

ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ

ਚੰਡੀਗੜ੍ਹ (ਵੈੱਬ ਡੈਸਕ): ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਸਰਾਕਰੀ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਸਿਸਟਮ ਸੁਧਾਰਨ ਦੀ ਅਪੀਲ ਕੀਤੀ। ਵਿਧਾਨ ਸਭਾ ਵਿਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ 2026 'ਤੇ ਵਿਚਾਰ ਦੌਰਾਨ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਸਿਸਟਮ ਨੂੰ ਵੀ ਸਟੈਂਡ ਕਰਨਾ ਪਵੇਗਾ, ਤਾਂ ਜੋ ਗਰੀਬਾਂ ਦੇ ਬੱਚੇ ਵੀ ਚੰਗੀ ਸਿੱਖਿਆ ਹਾਸਲ ਕਰ ਸਕਣ। 

ਸਾਬਕਾ ਮੰਤਰੀ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਕਈ ਯੂਨੀਵਰਸਿਟੀਆਂ ਵਿਚ ਕਈ ਤਰ੍ਹਾਂ ਦੇ ਘਪਲੇ ਹੋ ਰਹੇ ਹਨ ਤੇ ਇਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ; ਸਰਕਾਰੀ ਕਾਲਜਾਂ-ਯੂਨੀਵਰਸਿਟੀਆਂ ਵਿਚ ਪੂਰਾ ਸਟਾਫ਼ ਵੀ ਨਹੀਂ ਹੈ, ਡਰਾਪਆਊਟ ਰੇਟ ਵੀ ਵੱਧਦਾ ਜਾ ਰਿਹਾ ਹੈ, ਜੋ ਕਾਫ਼ੀ ਗੰਭੀਰ ਵਿਸ਼ੇ ਹਨ। ਇਸ ਦੇ ਨਾਲ ਹੀ ਪਰਗਟ ਸਿੰਘ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਨ 'ਤੇ ਖੁਸ਼ੀ ਜਤਾਈ ਤੇ ਕਿਹਾ ਕਿ ਜਦੋਂ ਵੀ ਪੰਜਾਬ ਬੁਲੰਦੀਆਂ 'ਤੇ ਜਾਂਦਾ ਹੈ ਤਾਂ ਉਹ ਹਮੇਸ਼ਾ ਇਸ ਗੱਲ 'ਤੇ ਖੁਸ਼ੀ ਮਹਿਸੂਸ ਕਰਦੇ ਹਨ, ਪਰ ਸਾਨੂੰ ਇਨ੍ਹਾਂ ਮਸਲਿਆਂ 'ਤੇ ਵੀ ਧਿਆਨ ਦੇਣ ਦੀ ਲੋੜ ਹੈ। 
 


author

Anmol Tagra

Content Editor

Related News