ਪੰਜਾਬ ''ਚ ਬਿਜਲੀ ਸੰਕਟ ਗਹਿਰਾਇਆ, ਉਦਯੋਗਾਂ ਨੂੰ ਕਰਨਾ ਪੈ ਰਿਹਾ ਪਰੇਸ਼ਾਨੀ ਦਾ ਸਾਹਮਣਾ
Monday, Sep 14, 2026 - 10:30 AM (IST)
ਚੰਡੀਗੜ੍ਹ : ਪੰਜਾਬ 'ਚ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਵੱਡੇ ਸੰਕਟ ਕਾਰਨ ਸੂਬੇ ਦੇ ਉਦਯੋਗਿਕ ਉਤਪਾਦਨ 'ਤੇ ਗੰਭੀਰ ਖ਼ਤਰਾ ਮੰਡਰਾ ਰਿਹਾ ਹੈ। ਦੋ ਨਿੱਜੀ ਥਰਮਲ ਪਾਵਰ ਪਲਾਂਟਾਂ ਦੇ ਯੂਨਿਟ ਬੰਦ ਹੋਣ ਕਾਰਨ ਲਗਭਗ 1,360 ਮੈਗਾਵਾਟ ਬਿਜਲੀ ਦਾ ਉਤਪਾਦਨ ਠੱਪ ਹੋ ਗਿਆ ਹੈ।
ਇਸ ਉਤਪਾਦਨ ਦੇ ਠੱਪ ਹੋਣ ਕਾਰਨ ਉਦਯੋਗਾਂ ਨੂੰ ਰੋਜ਼ਾਨਾ 8 ਤੋਂ 10 ਘੰਟੇ ਦੇ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਦੀ ਸਭ ਤੋਂ ਵੱਡੀ ਮਾਰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ ਦੇ ਉਦਯੋਗਿਕ ਖ਼ਪਤਕਾਰਾਂ 'ਤੇ ਪਈ ਹੈ। ਬਿਜਲੀ ਦੀ ਇਸ ਭਾਰੀ ਘਾਟ ਕਾਰਨ ਪੰਜਾਬ ਦੇ ਉਦਯੋਗਿਕ ਉਤਪਾਦਨ ਦੇ ਪ੍ਰਭਾਵਿਤ ਹੋਣ ਦਾ ਵੱਡਾ ਖ਼ਦਸ਼ਾ ਬਣਿਆ ਹੋਇਆ ਹੈ।
