ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Friday, Jul 03, 2026 - 07:36 PM (IST)
ਖਰੜ, (ਅਮਰਦੀਪ ਸਿੰਘ ਸੈਣੀ): ਭਾਜਪਾ ਮੰਡਲ ਮਹਿਲਾ ਮੋਰਚਾ ਖਰੜ-2 ਵੱਲੋਂ ਰਣਜੀਤ ਸਿੰਘ ਗਿੱਲ ਤੇ ਖਰੜ ਦੇ ਤਿੰਨ ਮੰਡਲ ਪ੍ਰਧਾਨਾਂ ਰਾਕੇਸ਼ ਗੁਪਤਾ, ਕੁਸ਼ ਰਾਣਾ ਅਤੇ ਰਾਜੇਂਦਰ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਵੱਲੋਂ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਵਿਰੋਧ ਕੀਤਾ। ਪ੍ਰਦਰਸ਼ਨ ਦੌਰਾਨ ਮਹਿਲਾਵਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਮਹਿਲਾਵਾਂ ਨੂੰ 51,000 ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਹੁਣ ਚੋਣਾਂ ਨੇੜੇ ਆਉਂਦੀਆਂ ਦੇਖ 1,000 ਅਤੇ 3,000 ਵਰਗੀਆਂ ਘੋਸ਼ਣਾਵਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਅਜਿਹੇ ਚੋਣੀ ਲਾਲਚਾਂ ਤੋਂ ਪ੍ਰਭਾਵਿਤ ਨਹੀਂ ਹੋਣਗੀਆਂ। ਮਹਿਲਾ ਮੋਰਚਾ ਦੀਆਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਹਿਲਾਵਾਂ ਦਾ ਸਸ਼ਕਤੀਕਰਨ ਚਾਹੁੰਦੀ ਹੈ ਤਾਂ ਉਨ੍ਹਾਂ ਲਈ ਸਨਮਾਨਜਨਕ ਰੁਜ਼ਗਾਰ, ਸਵੈ-ਰੁਜ਼ਗਾਰ ਦੇ ਮੌਕੇ, ਹੁਨਰ ਵਿਕਾਸ ਅਤੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਠੋਸ ਯੋਜਨਾਵਾਂ ਲਾਗੂ ਕੀਤੀਆਂ ਜਾਣ, ਨਾ ਕਿ ਚੋਣਾਂ ਦੇ ਸਮੇਂ ਸਿਰਫ਼ ਆਰਥਿਕ ਲਾਲਚ ਦੇ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਇਸ ਰੋਸ ਪ੍ਰਦਰਸ਼ਨ ਵਿੱਚ ਪਰਵੇਸ਼ ਭਾਰਤੀ, ਆਸ਼ੂ ਪੁਰੀ, ਪ੍ਰੀਤੀ ਰਾਣਾ, ਸ਼ਰਮੀਲਾ ਠਾਕੁਰ, ਇੰਦੂ ਸ਼ਰਮਾ, ਪੂਜਾ ਗੁਪਤਾ, ਮਹਿੰਦਰ ਕੌਰ, ਕੁਸੁਮ ਸ਼ਰਮਾ, ਮਮਤਾ, ਰਾਜਿੰਦਰ ਕੌਰ, ਮੀਨੂ ਸ਼ਰਮਾ, ਮੋਨਿਕਾ, ਰੇਖਾ ਅਤੇ ਸੁਸ਼ੀਲਾ ਵੀ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
