ਸਾਫ਼ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ, 98 ਫ਼ੀਸਦੀ ਸ਼ਿਕਾਇਤਾਂ ਦਾ ਹੋਇਆ ਨਿਪਟਾਰਾ : ਜਿੰਪਾ

02/09/2023 3:43:16 PM

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ 'ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ 'ਚੋਂ ਤਕਰੀਬਨ 98 ਫ਼ੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ 'ਚ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਨਾਵਾਂ ਉੱਤੇ ਕੰਮ ਹੋ ਰਿਹਾ ਹੈ। 

ਇਹ ਵੀ ਪੜ੍ਹੋ :  ਸੜਕ ਹਾਦਸਿਆਂ ’ਚ ਕੀਮਤੀ ਜਾਨਾਂ ਨੂੰ ਬਚਾਉਣ ਲਈ ਸਰਕਾਰ ਦਾ ਸ਼ਲਾਘਾਯੋਗ ਕਦਮ

ਜਿੰਪਾ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਜਲ ਸਪਲਾਈ, ਆਰ. ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ਉੱਤੇ 1 ਮਾਰਚ 2022 ਤੋਂ ਲੈ ਕੇ 6 ਫਰਵਰੀ 2023 ਤੱਕ 18 ਹਜ਼ਾਰ 693 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 18 ਹਜ਼ਾਰ 308 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 97.94 ਫ਼ੀਸਦੀ ਬਣਦੀ ਹੈ। 

ਇਹ ਵੀ ਪੜ੍ਹੋ : ਪ੍ਰਿੰਸ ਹੈਰੀ ਦਾ ਕੁਆਰਾਪਣ ਭੰਗ ਕਰਨ ਵਾਲੀ 40 ਸਾਲਾ ਜਨਾਨੀ ਆਈ ਸਾਹਮਣੇ, ਦੱਸੀ 2001 ਦੀ ਘਟਨਾ

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ 'ਤੇ ਮੁੜ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ਼ ਪੀਣਯੋਗ ਪਾਣੀ ਅਤੇ ਢੁੱਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਮਾਨ ਸਰਕਾਰ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨਲਾਈਨ ਜਨਤਾ ਦਰਬਾਰ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧਾ ਮੰਤਰੀ ਸਾਹਮਣੇ ਰੱਖ ਸਕਣ। 

ਇਹ ਵੀ ਪੜ੍ਹੋ : ਜਾਣੋ ਸਿੱਖ ਫ਼ੌਜੀਆਂ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਜਾ ਰਹੇ ਬੈਲਿਸਟਿਕ ਹੈਲਮੇਟ ਦੀ ਖ਼ਾਸੀਅਤ

ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। 

ਇਹ ਵੀ ਪੜ੍ਹੋ : ਜਾਣੋ ਕੌਣ ਹੈ ਹਿੰਡਨਬਰਗ ਤੇ ਕੀ ਲਾਏ ਦੋਸ਼, ਜਿਸ ਕਾਰਨ ਟਾਪ 20 ਅਮੀਰਾਂ ਦੀ ਸੂਚੀ 'ਚੋਂ ਵੀ ਬਾਹਰ ਹੋਏ ਅਡਾਨੀ

Harnek Seechewal

This news is Content Editor Harnek Seechewal