ਪੰਜਾਬ ਸਰਕਾਰ ਵੱਲੋਂ ਇਸ ਅਹੁਦੇ ਲਈ ਅਰਜ਼ੀਆਂ ਦੀ ਮੰਗ, 21 ਜੂਨ ਤੋਂ ਪਹਿਲਾਂ ਕਰੋ ਅਪਲਾਈ

Wednesday, Jun 07, 2023 - 06:34 PM (IST)

ਪੰਜਾਬ ਸਰਕਾਰ ਵੱਲੋਂ ਇਸ ਅਹੁਦੇ ਲਈ ਅਰਜ਼ੀਆਂ ਦੀ ਮੰਗ, 21 ਜੂਨ ਤੋਂ ਪਹਿਲਾਂ ਕਰੋ ਅਪਲਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ ਮਿਲਿਆ ਬੰਬ, ਪੁਲਸ ਨੇ ਇਲਾਕਾ ਕੀਤਾ ਸੀਲ

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ। 

ਇਹ ਵੀ ਪੜ੍ਹੋ :  ਹਿਮਾਚਲ ’ਚ ਬਰਫ਼ਬਾਰੀ, ਪੰਜਾਬ ’ਚ ਭਾਰੀ ਮੀਂਹ ਨੇ ਬਦਲਿਆ ਮੌਸਮ, ਵਿਭਾਗ ਵੱਲੋਂ ਚਿਤਾਵਨੀ ਜਾਰੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋਂ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫ਼ੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖ਼ਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ :  ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼

ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ।

ਇਹ ਵੀ ਪੜ੍ਹੋ :  ਕੇਂਦਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਖ਼ੁਰਾਕ ਭੰਡਾਰਨ ਯੋਜਨਾ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News