ਧੁੰਦ ਦੇ ਮੌਸਮ ਤੋਂ ਪਹਿਲਾਂ ਐਕਸ਼ਨ 'ਚ ਪੰਜਾਬ ਸਰਕਾਰ, ਹਾਦਸੇ ਘਟਾਉਣ ਲਈ ਚੁੱਕਿਆ ਅਹਿਮ ਕਦਮ

Friday, Aug 18, 2023 - 06:14 PM (IST)

ਧੁੰਦ ਦੇ ਮੌਸਮ ਤੋਂ ਪਹਿਲਾਂ ਐਕਸ਼ਨ 'ਚ ਪੰਜਾਬ ਸਰਕਾਰ, ਹਾਦਸੇ ਘਟਾਉਣ ਲਈ ਚੁੱਕਿਆ ਅਹਿਮ ਕਦਮ

ਚੰਡੀਗੜ੍ਹ : ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫ਼ਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ :  ਗੁਰੂ ਘਰਾਂ ਅੰਦਰ ਖਿਡੌਣੇ ਜਹਾਜ਼ ਚੜ੍ਹਾਉਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਸਰਕੂਲਰ ਜਾਰੀ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਬੋਰਡ ਦੇ ਨਾਲ ਮੰਡੀ ਬੋਰਡ ਦੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ 13,832 ਲਿੰਕ ਸੜਕਾਂ ਦੀ ਸ਼ਨਾਖਤ ਕਰਕੇ 132.65 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ’ਤੇ ਸੁਰੱਖਿਆ ਸਾਈਨਜ਼ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ :  ਸਰਕਾਰੀ ਬੱਸਾਂ ਦੇ ਟਾਈਮ ਮਿੱਸ ਹੋਣ 'ਤੇ ਐਕਸ਼ਨ 'ਚ ਪੰਜਾਬ ਸਰਕਾਰ, ਕਾਰਵਾਈ ਦੀ ਤਿਆਰੀ

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਨਵੇਂ ਸ਼ੈੱਡਾਂ ਅਤੇ ਫੜ੍ਹਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਖ਼ਾਲੀ ਪਏ ਫਲੈਟਾਂ ਦੀ ਅਲਾਟਮੈਂਟ, ਮੰਡੀਆਂ ਵਿਚ ਏ.ਟੀ.ਐੱਮ. ਬੂਥ ਲਗਾਉਣ, ਖ਼ਾਲੀ ਪਏ ਸ਼ੈੱਡਾਂ ਨੂੰ ਹੋਰ ਕੰਮਾਂ ਵਾਸਤੇ ਵਰਤਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਮੰਡੀਆਂ ਵਿਚ 50 ਹਜ਼ਾਰ ਬੂਟੇ ਵੀ ਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਵਲੋਂ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ 47.58 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਹੈ।

ਇਹ ਵੀ ਪੜ੍ਹੋ :  ਕੈਨੇਡਾ ਪੈਰ ਧਰਦਿਆਂ ਪਤਨੀ ਨੇ ਚਾੜ੍ਹ 'ਤਾ ਚੰਨ, 22 ਲੱਖ ਖ਼ਰਚ ਰਾਹ ਵੇਖਦਾ ਰਹਿ ਗਿਆ ਪਤੀ

ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਰੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਸਟੇਟ ਨੋਡਲ ਅਫ਼ਸਰ-ਕਮ-ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ 18 ਫੁੱਟ ਅਤੇ 16 ਫੁੱਟ ਚੌੜੀਆਂ ਲਿੰਕ ਸੜਕਾਂ ’ਤੇ ਸੈਂਟਰ ਲਾਈਨ, ਤਿੱਖੇ ਮੋੜਾਂ ਅਤੇ ਕਰਵਜ ਤੇ ਸੜਕ ਦੇ ਦੋਵੇਂ ਕਿਨਾਰਿਆਂ ’ਤੇ ਚਿੱਟੀਆਂ ਪੱਟੀਆਂ, ਚੇਤਾਵਨੀ ਸੰਕੇਤ, ਸਾਵਧਾਨੀ ਵਾਲੇ ਸਾਈਨ ਬੋਰਡ ਅਤੇ ਸੂਚਨਾ ਬੋਰਡ ਵੀ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੰਭਾਵਿਤ ਖ਼ਤਰੇ ਵਾਲੇ ਮੋੜਾਂ ਅਤੇ ਪੁਲਾਂ ਦੇ ਦੋਵੇਂ ਪਾਸੇ ਰੋਡ ਸਟੱਡਸ (ਕੈਟ ਆਈਜ਼) ਦੇ ਨਾਲ-ਨਾਲ ਲਿੰਕ ਸੜਕਾਂ ’ਤੇ ਪੈਂਦੇ ਸਕੂਲਾਂ ਅਤੇ ਹਸਪਤਾਲਾਂ ਸਾਹਮਣੇ ਰੰਬਲ ਸਟਰਿੱਪਸ ਬਣਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :  ਆਜ਼ਾਦੀ ਦਿਵਸ 'ਤੇ ਝੰਡਾ ਖ਼ਰੀਦਣ ਗਈ ਮਾਸੂਮ ਤੋਂ 100 ਰੁ. ਲੈ ਕੇ ਪੀਤੀ ਸ਼ਰਾਬ, ਫਿਰ ਰੋਲ਼ੀ ਬੱਚੀ ਦੀ ਪੱਤ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਸਟਾਫ਼ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਅਤੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ। 

ਇਹ ਵੀ ਪੜ੍ਹੋ :  ਪੰਜਾਬ 'ਚ ਹੜ੍ਹਾਂ ਦੇ ਮੱਦੇਨਜ਼ਰ ਰੇਲ ਵਿਭਾਗ ਨੇ ਇਸ ਟਰੈਕ 'ਤੇ ਰੋਕੀ ਰੇਲ ਆਵਾਜਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News