ਪੰਜਾਬ ਸਰਕਾਰ ਨੇ ਇਸ ਵਿਭਾਗ 'ਚ ਨੌਕਰੀ ਲਈ ਚਾਹਵਾਨਾਂ ਤੋਂ ਮੰਗੀਆਂ ਅਰਜ਼ੀਆਂ

Friday, Sep 01, 2023 - 03:01 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲ ਰਿਹੈ 'ਗੰਦਾ ਧੰਦਾ', ਅੰਦਰ ਦੀ ਵੀਡੀਓ ਵਾਇਰਲ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ :  ਬਾਬਾ ਬਕਾਲਾ ਸਾਹਿਬ ਵਿਖੇ ਵੱਡੀ ਵਾਰਦਾਤ, ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।

ਇਹ ਵੀ ਪੜ੍ਹੋ : ਤਰਨਤਾਰਨ ਤੋਂ ਵੱਡੀ ਖ਼ਬਰ, ਬੁਲੇਟ ਸਵਾਰਾਂ ਨੇ ਮੈਡੀਕਲ ਸਟੋਰ ਦੇ ਮਾਲਕ 'ਤੇ ਚਲਾਈਆਂ ਗੋਲ਼ੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harnek Seechewal

Content Editor

Related News