ਨਸ਼ੇ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤੀ, ਹਫ਼ਤੇ 'ਚ 17 ਲੱਖ ਦੀ ਡਰੱਗ ਮਨੀ ਸਣੇ 271 ਨਸ਼ਾ ਤਸਕਰ ਕਾਬੂ

Monday, Dec 19, 2022 - 05:46 PM (IST)

ਨਸ਼ੇ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤੀ, ਹਫ਼ਤੇ 'ਚ 17 ਲੱਖ ਦੀ ਡਰੱਗ ਮਨੀ ਸਣੇ 271 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਸ ਨੇ ਪਿਛਲੇ ਹਫ਼ਤੇ ਰਾਜ ਭਰ ’ਚ ਐਨ. ਡੀ. ਪੀ. ਐੱਸ. ਐਕਟ ਤਹਿਤ 192 ਐੱਫ. ਆਈ. ਆਰ. ਦਰਜ ਕਰਕੇ, ਜਿਸ ਵਿੱਚ  26 ਵਪਾਰਕ ਮਾਮਲੇ ਹਨ,  271 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਕਰੀਬ 18 ਲੱਖ ਰੁਪਏ

ਇੰਸਪੈਕਟਰ ਜਨਰਲ ਆਫ ਪੁਲਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਸ ਨੇ ਦੋਸ਼ੀਆਂ ਕੋਲੋਂ 10.08 ਕਿਲੋ ਹੈਰੋਇਨ, 13.52 ਕਿਲੋ ਅਫੀਮ, 5.52 ਕਿਲੋ ਗਾਂਜਾ, 3.43 ਕੁਇੰਟਲ ਭੁੱਕੀ ਅਤੇ 54123 ਮੈਡੀਕਲ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 17.66 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਵੋਟ ਬਟੋਰਨ ਦਾ ਹਥਿਆਰ 'ਨਸ਼ਾ' ! ਰੂਹ ਕੰਬਾਊ ਵੀਡੀਓਜ਼ ਹੋ ਚੁੱਕੀਆਂ ਵਾਇਰਲ, ਨਹੀਂ ਲੱਭਿਆ ਕੋਈ ਪੱਕਾ ਹੱਲ

ਉਨ੍ਹਾਂ ਕਿਹਾ ਕਿ  5 ਜੁਲਾਈ, 2022 ਨੂੰ ਪੀ.ਓਜ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ  ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਪਿਛਲੇ ਹਫ਼ਤੇ ਦੌਰਾਨ ਐਨ. ਡੀ. ਪੀ. ਐੱਸ. ਕੇਸਾਂ ਵਿੱਚ 11 ਹੋਰ  ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 573 ਹੋ ਗਈ ਹੈ । 

ਇਹ ਵੀ ਪੜ੍ਹੋ : ਨਕੋਦਰ 'ਚ ਹੋਏ ਕੱਪੜਾ ਵਪਾਰੀ ਦੇ ਕਤਲ ਦੇ ਮਾਮਲੇ 'ਚ ਦੋ ਹੋਰ ਸ਼ੂਟਰ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ ਪੁਲਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐੱਸਐੱਸਪੀਜ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖ਼ਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ। 


author

Harnek Seechewal

Content Editor

Related News