ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹਣ ''ਤੇ ਰਾਜਾ ਵੜਿੰਗ ਦਾ ਤੰਜ
01/28/2023 3:08:58 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿਚ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਹਿਜ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਆਂ ਬੋਤਲਾਂ ਵਿਚ ਪੁਰਾਣੀ ਸ਼ਰਾਬ ਵਾਂਗ ਹੈ ਕਿਉਂਕਿ ਸਰਕਾਰ ਪਹਿਲਾਂ ਤੋਂ ਉਪਲਬਧ ਸਿਹਤ ਸਹੂਲਤਾਂ ਦਾ ਨਾਂ ਬਦਲ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਤਿਆਰ ਹੋਣ ਲੱਗਾ ਖਾਕਾ, ਨਵੇਂ ਚਿਹਰਿਆਂ 'ਤੇ ਦਾਅ ਖੇਡਣ ਦੇ ਮੂਡ 'ਚ ਸਿਆਸੀ ਧਿਰਾਂ
ਇਸ ਤੋਂ ਇਲਾਵਾ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਕਲੀਨਿਕ ਹੈਲਥ ਕਲੀਨਿਕਾਂ ਨਾਲੋਂ ਆਮ ਆਦਮੀ ਪਾਰਟੀ ਦੇ ਦਫ਼ਤਰ ਅਤੇ ਐਕਸਟੈਂਸਨ ਕਾਊਂਟਰ ਵੱਧ ਜਾਪਦੇ ਹਨ। ਪੰਜਾਬ ਵਿਚ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ’ਤੇ ਪ੍ਰਤੀਕਰਮ ਦਿੰਦਿਆਂ, ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਤੋਂ ਮੌਜੂਦ ਸਿਹਤ ਸਹੂਲਤਾਂ ਨੂੰ ਸਿਰਫ਼ ‘ਆਮ ਆਦਮੀ ਕਲੀਨਿਕਾਂ’ ਦਾ ਨਾਂ ਦੇ ਰਹੀ ਹੈ, ਜਿਸ ਪਿੱਛੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਤੋਂ ਵੱਧ ਸਿਆਸੀ ਲਾਹਾ ਲੈਣ ਦਾ ਮਨੋਰਥ ਲੁਕਿਆ ਹੋਇਆ ਹੈ।