ਮਾਨ ਸਰਕਾਰ ਰਿਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ

11/04/2023 8:31:14 PM

ਚੰਡੀਗੜ੍ਹ/ਐੱਸ.ਏ.ਐੱਸ.ਨਗਰ (ਬਿਊਰੋ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜ੍ਹਾਉਂਦਿਆਂ ਜਲਦ ਹੀ ਰਿਜਨਲ ਸਪਾਈਨ ਇੰਜਰੀ ਸੈਂਟਰ ਸੈਕਟਰ-70 ਮੋਹਾਲੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਨੂ ਨੇ ਫਿਰ ਦਿੱਤੀ ਧਮਕੀ, ਕਿਹਾ- 19 ਨਵੰਬਰ ਤੋਂ ਦੁਨੀਆ ਭਰ 'ਚ ਨਹੀਂ ਉੱਡਣ ਦਿੱਤੀ ਜਾਵੇਗੀ ਏਅਰ ਇੰਡੀਆ

ਅੱਜ ਕੇਂਦਰ ਦਾ ਦੌਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਰਿਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ, ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਵੱਲੋਂ ਕਟਕ, ਜਬਲਪੁਰ ਅਤੇ ਬਰੇਲੀ ਵਿਖੇ ਚਲਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਸਪਾਈਨ ਇੰਜਰੀ ਕੇਂਦਰਾਂ 'ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਗੁਆਂਢੀ ਰਾਜਾਂ ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਨੂੰ ਵੀ ਉੱਤਰੀ ਖੇਤਰ ਵਿੱਚ ਇਕ ਪ੍ਰਮੁੱਖ ਸਪੈਸ਼ਲਿਟੀ ਸੰਸਥਾ ਵਜੋਂ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਮੈਡੀਕਲ ਸੰਸਥਾ ਰੀੜ੍ਹ ਦੀ ਹੱਡੀ ਦੀ ਅਸਮਰੱਥਤਾ ਵਾਲੇ ਮਰੀਜ਼ਾਂ ਅਤੇ ਆਰਥੋਪੈਡਿਕ ਅਤੇ ਨਿਊਰੋਲੋਜੀਕਲ ਸਮੱਸਿਆਵਾਂ ਵਾਲੇ ਮਰੀਜ਼ਾਂ ਦੇ ਜੀਵਨ ਨੂੰ ਪਹਿਲਾਂ ਵਰਗਾ ਨਵਾਂ-ਨਰੋਆ ਬਣਾਉਣ ਲਈ ਉਪਾਅ ਪ੍ਰਦਾਨ ਕਰਦੀ ਹੈ।

ਇਹ ਵੀ ਪੜ੍ਹੋ : 'ਆਪ' ਨੇ ਬਾਲਾਸਰ ਫਾਰਮ ਤੇ ਗੁੜਗਾਓਂ ਦੇ ਪਲਾਟ ਨੂੰ ਲੈ ਕੇ ਸੁਖਬੀਰ ਬਾਦਲ 'ਤੇ ਵਿੰਨ੍ਹਿਆ ਨਿਸ਼ਾਨਾ

ਉਨ੍ਹਾਂ ਕਿਹਾ ਕਿ ਬਹੁਤ ਕਫਾਇਤੀ ਇਲਾਜ ਦਰਾਂ ਅਤੇ ਆਧੁਨਿਕ ਮਸ਼ੀਨਾਂ ਦੀ ਉਪਲਬਧਤਾ ਕਾਰਨ ਰੀੜ੍ਹ ਦੀ ਸੱਟ ਵਾਲੇ ਮਰੀਜ਼ ਇੱਥੇ ਇਲਾਜ ਵੱਲ ਆਕਰਸ਼ਿਤ ਹੋ ਰਹੇ ਹਨ। ਕੇਂਦਰ ਕੋਲ ਓਪਨ ਐੱਮ.ਆਰ.ਆਈ. ਮਸ਼ੀਨ ਹੈ, ਜੋ ਪੂਰੇ ਖੇਤਰ ਵਿੱਚ ਸਿਰਫ਼ ਪੀ.ਜੀ.ਆਈ. ਚੰਡੀਗੜ੍ਹ ਕੋਲ ਹੀ ਉਪਲਬਧ ਹੈ। ਪੂਰੇ ਸਰੀਰ ਦੇ ਐੱਮ.ਆਰ.ਆਈ. ਸਕੈਨ ਦੀ ਫ਼ੀਸ ਸਿਰਫ 2500 ਰੁਪਏ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਚਾਰ ਹੈ ਕਿ ਕੌਮੀ ਪੱਧਰ ਦੀ ਰਾਜ ਫੰਡਿੰਗ ਸੰਸਥਾ ਨੂੰ ਅਤਿ-ਆਧੁਨਿਕ ਸਿਹਤ ਸੰਸਥਾ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਉਹ ਇਸ ਸਬੰਧੀ ਅੱਜ ਇਸ ਦੇ ਇੰਚਾਰਜ ਡਾ. ਰਾਜ ਬਹਾਦਰ ਨਾਲ ਕੇਂਦਰ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਸੰਸਥਾ ਦੀ ਮਜ਼ਬੂਤੀ ਅਤੇ ਵਿਸਤਾਰ ਦੇ ਨਾਲ-ਨਾਲ ਬੈੱਡਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News