ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ, ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ ਧਿਰ
Monday, Mar 06, 2023 - 10:11 AM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਬਜਟ ਸੈਸ਼ਨ ਦੌਰਾਨ ਅੱਜ ਪ੍ਰਸ਼ਨ ਕਾਲ ਤੋਂ ਸਦਨ ਦਾ ਕੰਮਕਾਜ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਵੱਲੋਂ ਜ਼ਰੂਰੀ ਐਲਾਨਾਂ ਤੋਂ ਬਾਅਦ ਤਿੰਨ ਧਿਆਨ ਦੇਣ ਵਾਲੇ ਮਤੇ ਵੀ ਪੇਸ਼ ਕੀਤੇ ਜਾਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਲੰਮੇ ਸਮੇਂ ਬਾਅਦ ਸਾਹਮਣੇ ਆਏ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਇਸ ਤੋਂ ਇਲਾਵਾ ਅੱਜ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਵੀ ਬਹਿਸ ਹੋਵੇਗੀ ਅਤੇ ਧੰਨਵਾਦ ਮਤਾ ਪਾਸ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੇ ਰਾਜਪਾਲ ਵੱਲੋਂ ਭਾਸ਼ਣ ਦੌਰਾਨ 'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ਕਰਨ ਦੇ ਮਾਮਲੇ ਨੂੰ ਉਭਾਰਦਿਆਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ ਗਿਆ ਸੀ। ਅੱਜ ਵਿਰੋਧੀ ਧਿਰ ਸਦਨ ਵਿੱਚ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ। ਵਿਰੋਧੀ ਧਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰ ਸਕਦੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਚ ਹੋਣ ਵਾਲੇ ਜੀ-20 ਸੰਮੇਲਨ 'ਤੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ