ਸਕੱਤਰੇਤ ਸਟਾਫ਼ ਨੇ ਨਵੇਂ ਚੁਣੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੂੰ ਦਿੱਤੀਆਂ ਮੁਬਾਰਕਾਂ

Tuesday, Aug 01, 2023 - 01:19 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਅਤੇ ਸੱਕਤਰੇਤ ਆਫਿਸਰਜ਼ ਐਸੋਸੀਏਸ਼ਨ ਵੱਲੋਂ ਸਰਵ ਸੰਮਤੀ ਨਾਲ ਨਵੇਂ ਚੁਣੇ ਗਏ ਪਰਸਨਲ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਮੁਬਾਰਕਾਂ ਦਿੱਤੀਆਂ ਗਈਆਂ।

ਸੱਕਤਰੇਤ ਦੀਆਂ ਸਮੂਹ ਮੁਲਾਜ਼ਮ ਜੱਥੇਬੰਦੀਆਂ ਨੇ ਇੱਕਜੁੱਟ ਹੋ ਕੇ ਲੰਬਿਤ ਪਈਆਂ ਮੰਗਾਂ ਤੇ ਕਾਰਵਾਈ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ‌ਇਸ ਮੌਕੇ 'ਤੇ ਪਰਮਦੀਪ ਭਬਾਤ, ਮਨਜੀਤ ਰੰਧਾਵਾ, ਭੁਪਿੰਦਰ ਝੱਜ, ਹਰਦੀਪ ਵੜੈਚ, ਹਰਦੀਪ ਬਠਲਾਣਾ, ਸੁਖਚੈਨ ਖਹਿਰਾ, ਜਸਪ੍ਰੀਤ ਰੰਧਾਵਾ, ਸੁਸ਼ੀਲ ਕੁਮਾਰ, ਇੰਦਰਪਾਲ ਭੰਗੂ, ਸਾਹਿਲ ਸ਼ਰਮਾ, ਅਕਵਿੰਦਰ ਸਿੰਘ ਆਦਿ ਹਾਜ਼ਰ ਸਨ।


Babita

Content Editor

Related News