ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਅਹਿਮ ਖ਼ਬਰ, ਵੋਟਰ ਸੂਚੀਆਂ ਦੇ ਸ਼ਡਿਊਲ ’ਚ ਤਬਦੀਲੀ

Thursday, Nov 16, 2023 - 10:51 AM (IST)

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਅਹਿਮ ਖ਼ਬਰ, ਵੋਟਰ ਸੂਚੀਆਂ ਦੇ ਸ਼ਡਿਊਲ ’ਚ ਤਬਦੀਲੀ

ਮੋਹਾਲੀ/ਹੁਸ਼ਿਆਰਪੁਰ (ਨਿਆਮੀਆਂ, ਘੁੰਮਣ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਰਵਾਈਆਂ ਜਾਣ ਵਾਲੀਆਂ ਚੋਣਾਂ ਸਬੰਧੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ 29 ਫਰਵਰੀ 2024 ਤਕ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਕਮਿਸ਼ਨਰ ਗੁਰਦੁਆਰਾ ਦੇ ਚੋਣ ਅਫ਼ਸਰ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ :  ਟਰੂਡੋ ਵੱਲੋਂ ਲਾਏ ਇਲਜ਼ਾਮ 'ਤੇ ਭਾਰਤ ਨੇ ਮੁੜ ਘੇਰਿਆ ਕੈਨੇਡਾ, ਦਿੱਤੀ ਇਹ ਚੁਣੌਤੀ

ਇਸ ਸਬੰਧੀ ਕਮਿਸ਼ਨਰ ਗੁਰਦੁਆਰਾ ਚੋਣਾਂ ਵਲੋਂ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ 15 ਨਵੰਬਰ ਨਿਰਧਾਰਤ ਕੀਤੀ ਗਈ ਹੈ। ਇਸ ਦੌਰਾਨ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਹੋਰ ਸੰਸਥਾਵਾਂ, ਪਾਰਟੀਆਂ ਨੇ ਚੋਣਾਂ ਕਰਾਉਣ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਦੇ ਸਮੇਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ, ਜਿਸ ’ਤੇ ਵਿਚਾਰ ਕਰਨ ਤੋਂ ਬਾਅਦ ਕਮਿਸ਼ਨ ਵਲੋਂ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਲਈ ਚੋਣ ਹਲਕੇ ਅਨੁਸਾਰ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮਾਈਕ ’ਤੇ ਬੋਲਣ ਵਾਲੇ ਨਿਹੰਗ ਸਿੰਘਾਂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ, 2024 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਨਿਯਮ ਨੰਬਰ 10 (3) ਅਨੁਸਾਰ 21 ਅਪ੍ਰੈਲ, 2024 ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ, 2024 ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਰੇਤ ਮਾਫੀਆ ਨੇ ਟਰੈਕਟਰ ਹੇਠ ਦਰੜ ਕੇ ਮਾਰ 'ਤਾ ਇੰਸਪੈਕਟਰ, ਮੰਤਰੀ ਬੋਲੇ-ਕੋਈ ਨਵੀਂ ਗੱਲ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News