ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

Thursday, Dec 07, 2023 - 03:18 PM (IST)

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ-  ਨਵਜੋਤ ਸਿੱਧੂ ਦੇ ਪੁੱਤ ਕਰਨ ਸਿੱਧੂ ਦਾ ਹੋਇਆ ਵਿਆਹ, ਸਿੱਧੂ ਨੇ ਪਾਇਆ ਭੰਗੜਾ, ਵੇਖੋ ਤਸਵੀਰਾਂ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2024 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

 ਇਹ ਵੀ ਪੜ੍ਹੋ- ਪਾਕਿਸਤਾਨੀ ਲਾੜੀ ਨੂੰ ਭਾਰਤ ਸਰਕਾਰ ਵੱਲੋਂ ਦਿੱਤਾ 45 ਦਿਨਾਂ ਦਾ ਵੀਜ਼ਾ, ਅੱਜ ਵਾਹਗਾ ਰਾਹੀਂ ਪਹੁੰਚੇਗੀ ਭਾਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News