ਦਿਵਿਆਂਗ ਵਿਅਕਤੀਆਂ ਦੀ ਸਰਕਾਰੀ ਵਿਭਾਗਾਂ ''ਚ ਭਰਤੀ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

Tuesday, Jul 11, 2023 - 06:25 PM (IST)

ਦਿਵਿਆਂਗ ਵਿਅਕਤੀਆਂ ਦੀ ਸਰਕਾਰੀ ਵਿਭਾਗਾਂ ''ਚ ਭਰਤੀ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਪਦਉਨਤੀ ਕੋਟੇ ਵਿੱਚ ਬਣਦੇ ਬੈਕਲਾਗ ਨੂੰ ਭਰਨ ਲਈ ਪਹਿਲ ਦੇ ਆਧਾਰ 'ਤੇ ਇਕ ਵਿਸ਼ੇਸ਼ ਮੁਹਿੰਮ 20 ਜੁਲਾਈ ਤੋਂ 20 ਸਤੰਬਰ, 2023 ਤੱਕ ਚਲਾਈ ਜਾਵੇਗੀ।

ਇਹ ਵੀ ਪੜ੍ਹੋ :  ਪੰਜਾਬ ਦੇ ਮੌਜੂਦਾ ਹਾਲਾਤ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਬੈਕਲਾਗ ਨੂੰ ਪਹਿਲ ਦੇ ਆਧਾਰ 'ਤੇ ਭਰਨ ਸਬੰਧੀ ਸੂਬਾ ਸਰਕਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 32 ਵਿਭਾਗਾਂ ਵਲੋਂ ਇਸ ਸਬੰਧੀ ਸੂਚਨਾ ਉਪਲਬੱਧ ਕਰਵਾਈ ਗਈ ਹੈ ਅਤੇ ਸੂਚਨਾ ਦੇ ਅਧਾਰ 'ਤੇ ਕੁੱਲ 920 ਆਸਾਮੀਆਂ ਹਨ। ਜਿਸ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਰਾਹੀਂ ਭਰਨ ਲਈ ਆਸਾਮੀਆਂ ਦੀ ਗਿਣਤੀ ਸ਼ਾਮਲ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬਾਕੀ ਵਿਭਾਗਾਂ ਵਲੋਂ ਵੀ ਬੈਕਲਾਗ ਦੀ ਰਿਪੋਰਟ ਤੁਰੰਤ ਪ੍ਰਾਪਤ ਕਰਨ ਅਤੇ ਇਸ ਮੁਹਿੰਮ ਵਿੱਚ ਸ਼ਾਮਿਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ 'ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ

ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਦੇ ਰੋਸਟਰ ਰਜਿਸਟਰ ਨੂੰ ਸਹੀ ਤਰੀਕੇ ਨਾਲ ਮੇਨਟੇਨ ਕਰਨ ਲਈ ਹਦਾਇਤ ਕੀਤੀ ਤਾਂ ਜੋ ਭਵਿੱਖ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਰਾਈਟਸ ਆਫ ਪਰਸਨਜ਼ ਵਿਦ ਡਿਸਇਬਲਟੀ ਐਕਟ, 2016 ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਸਿੱਧੀ ਭਰਤੀ ਅਤੇ ਤਰੱਕੀ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਵਿਭਾਗ ਨੂੰ ਇਸ ਸਬੰਧੀ ਵਰਕਸ਼ਾਪ ਆਯੋਜਿਤ ਕਰਕੇ ਮਾਸਟਰ ਟਰੇਨਰ ਤਿਆਰ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੇਨਰ ਮੁੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰਾਂ ਵਿਚ ਦਿਵਿਆਂਗਜਨਾਂ ਦੇ ਰੋਸਟਰ ਰਜਿਸਟਰ ਸਹੀ ਤਰੀਕੇ ਨਾਲ ਤਿਆਰ ਕਰਵਾਉਣ ਲਈ ਹਰ ਪੱਧਰ 'ਤੇ ਟਰੇਨਿੰਗ ਦੇ ਕੇ ਭਵਿੱਖ ਵਿੱਚ ਦਿਵਿਆਂਗ ਕੋਟੇ ਦੇ ਅਗਾਮੀ ਰੋਸਟਰ ਰਜਿਸਟਰ ਹਦਾਇਤਾਂ ਅਨੁਸਾਰ ਤਿਆਰ ਕਰਨਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ :  ਟ੍ਰੈਕਿੰਗ ਲਈ ਹਿਮਾਚਲ ਪ੍ਰਦੇਸ਼ ਗਏ ਪੰਜਾਬ ਦੇ ਦੋ ਨੌਜਵਾਨ ਫਸੇ

ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ ਨੇ ਅਧਿਕਾਰੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੇ ਸਿੱਧੀ ਭਰਤੀ ਅਤੇ ਤਰੱਕੀ ਕੋਟੇ ਦੇ ਬੈਕਲਾਗ ਸਬੰਧੀ ਅੰਕੜੇ ਇਕੱਠੇ ਕਰਨ ਲਈ ਕਿਹਾ ਤਾਂ ਜੋ ਦਿਵਿਆਂਗਜਨਾਂ ਦਾ ਬੈਕਲਾਗ ਪੁਰ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ  ਵੱਡੇ ਪੱਧਰ ਤੇ ਰੋਸਟਰ ਰਜਿਸਟਰ ਚੈੱਕ ਅਤੇ ਲੋੜੀਂਦਾ ਡਾਟਾ ਤਿਆਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਗਏ। ਰੋਸਟਰ ਰਜਿਸਟਰ ਚੈੱਕ ਕਰਵਾਕੇ ਕਮੀਆਂ ਨੂੰ ਦਰੁਸੱਤ ਕਰਵਾਇਆ ਗਿਆ। 

ਇਹ ਵੀ ਪੜ੍ਹੋ :  ਪੰਜਾਬ ਦੇ ਮੌਜੂਦਾ ਹਾਲਾਤ ਦਰਮਿਆਨ ਸ਼੍ਰੋਮਣੀ ਕਮੇਟੀ ਆਈ ਅੱਗੇ, ਲੋਕਾਂ ਲਈ ਕੀਤੇ ਖ਼ਾਸ ਪ੍ਰਬੰਧ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News