ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ

Wednesday, Aug 02, 2023 - 05:15 PM (IST)

ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ

ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਵੱਲੋਂ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫੀਲਡ ਵਿੱਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਸਲ ਪੀੜਤ ਵਾਂਝਾ ਨਹੀਂ ਰਹਿਣਾ ਚਾਹੀਦਾ। ਡਿਪਟੀ ਕਮਿਸ਼ਨਰ ਇਹ ਵੀ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਦਾ ਕੰਮ ਅਸਲ ਨੁਕਸਾਨ ਵਾਲੀ ਥਾਂ ਉਤੇ ਜਾ ਕੇ ਮੌਕੇ ’ਤੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਤੇ ਐੱਸ.ਡੀ.ਐੱਮ. ਖ਼ੁਦ ਫੀਲਡ ਦਾ ਦੌਰਾ ਕਰਨ। ਇਸ ਤੋਂ ਇਲਾਵਾ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਰ ਡਿਪਟੀ ਕਮਿਸ਼ਨਰਾਂ ਤੋਂ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਰਿਪੋਰਟ ਲੈਂਦਿਆਂ ਪੈਂਡਿੰਗ ਮੁਆਵਜ਼ੇ ਦੇ ਕੇਸਾਂ ਨੂੰ ਤੁਰੰਤ ਨਿਪਟਾਉਣ ਲਈ ਕਿਹਾ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਪਟਵਾਰੀਆਂ ਦੇ ਕਾਰਜਕਾਲ ਸਬੰਧੀ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਅਨੁਰਾਗ ਵਰਮਾ ਨੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨਗ੍ਰਸਤ ਹੋਈ ਝੋਨੇ ਦੀ ਫ਼ਸਲ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਮੁਫ਼ਤ ਪਨੀਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿੱਥੇ ਕਿਤੇ ਵੀ ਪਨੀਰੀ ਦੀ ਉਪਲੱਬਧਤਾ ਵਿੱਚ ਦਿੱਕਤ ਆਉਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਬੰਧੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਨੋਡਲ ਅਫ਼ਸਰ ਹਨ। ਉਨ੍ਹਾਂ ਸਾਰੇ ਜ਼ਿਲ੍ਹਿਆਂ ਨੂੰ ਗਿਰਦਾਵਰੀ, ਮੁਆਵਜ਼ੇ ਅਤੇ ਨੁਕਸਾਨ ਦੀਆਂ ਪ੍ਰਗਤੀ ਰਿਪੋਰਟਾਂ ਰੋਜ਼ਾਨਾ ਹੈਡਕੁਆਟਰ ਉਤੇ ਭੇਜਣ ਨੂੰ ਕਿਹਾ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਤੇ ਪਟਵਾਰੀਆਂ 'ਚ ਬਣੀ ਸਹਿਮਤੀ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Harnek Seechewal

Content Editor

Related News