ਅਨੁਸੂਚਿਤ ਜਾਤੀ ਸਰਟੀਫ਼ਿਕੇਟ ਦੀ ਜਾਅਲਸਾਜ਼ੀ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ

Friday, Jul 21, 2023 - 04:55 PM (IST)

ਅਨੁਸੂਚਿਤ ਜਾਤੀ ਸਰਟੀਫ਼ਿਕੇਟ ਦੀ ਜਾਅਲਸਾਜ਼ੀ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਗੀਤਾ ਪਤਨੀ ਸ੍ਰੀ ਧਰਮਪਾਲ ਹਾਲ ਆਬਾਦ ਆਰਾ ਮਾਰਕੀਟ, ਕੁਆਟਰ ਨੰ:33, ਨੇੜੇ ਲਾਲ ਕੋਠੀ, ਫਰੀਦਕੋਟ ਅਤੇ ਸ੍ਰੀਮਤੀ ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਸ੍ਰੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫ਼ਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਕੁੜੀ 'ਤੇ ਮਾੜੀ ਨਜ਼ਰ ਰੱਖਣ ਤੋਂ ਰੋਕਿਆ ਤਾਂ ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀਮਤੀ ਸਿਮਰਜੀਤ ਕੌਰ ਪਤਨੀ ਸ੍ਰੀ ਗੁਰਮੇਲ ਸਿੰਘ ਜ਼ਿਲ੍ਹਾ ਫਰੀਦਕੋਟ ਵੱਲੋਂ ਸਮਾਜਿਕ ਨਿਆਂ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਫਰੀਦਕੋਟ ਵਾਸੀ ਗੀਤਾ ਨੇ ਜਨਰਲ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫ਼ਿਕੇਟ ਬਣਾਇਆ ਹੈ। ਇਸ ਤੋਂ ਇਲਾਵਾ ਸ੍ਰੀਮਤੀ ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਸ੍ਰੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਨੇ ਜਨਰਲ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫ਼ਿਕੇਟ ਬਣਾਇਆ ਸੀ। ਉਸ ਵੱਲੋਂ ਖ਼ੁਦ ਆਪਣਾ ਅਨੁਸੂਚਿਤ ਜਾਤੀ ਦਾ ਸਰਟੀਫ਼ਿਕੇਟ ਰੱਦ ਕਰਵਾਉਣ ਲਈ ਤਹਿਸੀਲ ਦਫ਼ਤਰ ਵਿਖੇ ਜਮਾਂ ਕਰਵਾ ਦਿੱਤਾ ਸੀ ਅਤੇ ਇਸ ਸਰਟੀਫ਼ਿਕੇਟ ਨੂੰ ਰੱਦ ਕਰਵਾਉਣ ਲਈ ਮਾਨਯੋਗ ਅਦਾਲਤ ਵਿੱਚ ਸਿਵਲ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਉਸ ਵੱਲੋਂ ਇਸ ਸਰਟੀਫ਼ਿਕੇਟ 'ਤੇ ਕੋਈ ਲਾਭ ਨਹੀ ਲਿਆ ਗਿਆ। 

ਇਹ ਵੀ ਪੜ੍ਹੋ : ਮਣੀਪੁਰ ਘਟਨਾ ਦੀ ਪੀੜਤ ਔਰਤ ਨੇ ਬਿਆਨਿਆ ਦਰਦਨਾਕ ਮੰਜ਼ਰ, ਦੱਸੀ ਲੂ ਕੰਡੇ ਖੜੇ ਕਰਨ ਵਾਲੀ ਦਾਸਤਾਨ

ਮੰਤਰੀ ਨੇ ਅੱਗੇ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਸ੍ਰੀਮਤੀ ਗੀਤਾ ਅਤੇ ਸ੍ਰੀਮਤੀ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫ਼ਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਗੀਤਾ ਦੇ ਅਨੁਸੂਚਿਤ ਜਾਤੀ ਸਰਟੀਫ਼ਿਕੇਟ ਨੰਬਰ 1490 ਮਿਤੀ 13-07-1992 ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫ਼ਿਕੇਟ ਲੜੀ ਨੰਬਰ 3955513 ਮਿਤੀ 18.08.2017 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : IELTS ਪਾਸ ਕੁੜੀ ਭਾਲ ਰਹੇ ਨੌਜਵਾਨ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਜੱਗੋਂ ਤੇਰ੍ਹਵੀਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News