SYL ਮੁੱਦੇ 'ਤੇ ਸੁਖਬੀਰ ਬਾਦਲ ਨੇ ਘੇਰੀ ਪੰਜਾਬ ਸਰਕਾਰ, 'ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦੇਵਾਂਗੇ'

09/08/2022 3:59:56 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਸੁਖਬੀਰ ਬਾਦਲ ਨੇ ਐਸ.ਵਾਈ.ਐਲ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ। ਇਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ। ਬਾਦਲ ਨੇ ਪੰਜਾਬ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਧਿਆਨ ਪੰਜਾਬ ਵੱਲ ਹੈ ਹੀ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਬਾਰੇ ਬੋਲਦਿਆਂ ਬਾਦਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਨੇ ਜੋ ਵਾਅਦੇ ਕੀਤੇ ਸਨ ਉਹ ਸਿਰਫ਼ ਵਾਅਦੇ ਹੀ ਬਣ ਕੇ ਰਹਿ ਗਏ।

ਇਹ ਵੀ ਪੜ੍ਹੋ : ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦਾ ਬਲੀਦਾਨ ਦਿਵਸ ਭਲਕੇ, ਵੱਖ-ਵੱਖ ਸ਼ਖ਼ਤੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਹਿੰਦੇ ਸਨ ਕਿ ਪੰਜਾਬ ਸਰਕਾਰ ਪਿੰਡਾਂ ਤੋਂ ਚੱਲਿਆ ਕਰੇਗੀ ਪਰ ਹੁਣ ਪਿੰਡਾਂ 'ਚ ਤਾਂ ਕੀ ਚੰਡੀਗੜ੍ਹ ਵਿੱਚ ਵੀ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਜਰੀਵਾਲ ਚਲਾ ਰਿਹਾ ਹੈ ਤੇ ਉਸ ਨੇ ਪੰਜਾਬ ਨੂੰ ਲੁੱਟਣ ਦਾ ਸਾਧਨ ਬਣਾ ਲਿਆ ਹੈ। ਬਾਦਲ ਨੇ ਕੇਜਰੀਵਾਲ 'ਤੇ ਬੋਲਦਿਆਂ ਕਿਹਾ ਕਿ ਜਿਵੇਂ ਪਹਿਲਾਂ ਦੇਸ਼ ਨੂੰ ਈਸਟ ਇੰਡੀਆ ਕੰਪਨੀ ਤੇ ਫਿਰ ਮੁਗਲਾਂ ਨੇ ਲੁੱਟਿਆ ਉਸ ਤਰ੍ਹਾਂ ਹੀ ਹੁਣ ਪੰਜਾਬ ਨੂੰ ਕੇਜਰੀਵਾਲ ਲੁੱਟਣਾ ਚਾਹੁੰਦਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਸਗੋਂ ਮੀਡੀਆ 'ਚ ਇਸ਼ਤਿਹਾਰਾਂ 'ਤੇ 700 ਕਰੋੜ ਦਾ ਖਰਚਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਨਾਲਾਗੜ੍ਹ ਕੋਰਟ ਕੰਪਲੈਕਸ ਫਾਇਰਿੰਗ ਮਾਮਲਾ:  ਪੁਲਸ 'ਤੇ ਗੋਲੀ ਚਲਾਉਣ ਵਾਲਿਆਂ ਨੂੰ ਪਨਾਹ ਦੇਣ ਦੇ ਦੋਸ਼ 'ਚ 2 ਕਾਬੂ

ਉਨ੍ਹਾਂ ਕਿਹਾ ਕਿ ਪੰਜਾਬ 'ਚ ਆਟਾ-ਦਾਲ ਸਕੀਮ ਬੰਦ ਪਈ ਹੈ, ਸ਼ਗਨ ਸਕੀਮ ਵੀ ਬੰਦ ਹੈ ਤੇ ਮੁਲਾਜ਼ਮ ਤਨਖ਼ਾਹ ਤੋਂ ਵਾਂਝੇ ਹਨ। ਬਾਦਲ ਨੇ ਕਿਹਾ ਕਿ ਸੂਬੇ 'ਚ ਪਹਿਲੀ ਵਾਰ ਹੋਇਆ ਹੈ ਕਿ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਆਰ.ਬੀ.ਆਈ ਨੇ ਗਾਰੰਟੀ ਦਿੱਤੀ ਹੋਵੇ। ਐਸ.ਵਾਈ.ਐਲ ਦੇ ਮੁੱਦੇ 'ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨੈਸ਼ਨਲ ਪਾਰਟੀ ਪੰਜਾਬ ਦੇ ਹਿੱਤਾਂ ਬਾਰੇ ਨਹੀਂ ਸੋਚ ਸਕਦੀ। ਉਨ੍ਹਾਂ ਹਿਸਾਰ ਵਿਖੇ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਐਸ.ਵਾਈ.ਐਲ ਸਬੰਧੀ ਦਿੱਤੇ ਬਿਆਨ ਬਾਰੇ ਕਿਹਾ ਕਿ ਕੇਜਰੀਵਾਲ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਦੇਣਾ ਚਾਹੁੰਦਾ ਹੈ ਤੇ ਇਸ ਲਈ ਉਸਨੇ ਭਗਵੰਤ ਮਾਨ ਨੂੰ ਵੀ ਨਾਲ ਰਲ਼ਾ ਲਿਆ ਹੈ।

ਇਹ ਵੀ ਪੜ੍ਹੋ : DC ਤੇ SSP ਨੇ ਧਾਰਮਿਕ ਅਸਥਾਨ 'ਤੇ ਕਬਜ਼ੇ ਬਾਰੇ ਸੋਸ਼ਲ ਮੀਡੀਆ ਅਫ਼ਵਾਹਾਂ ਤੋਂ ਲੋਕਾਂ ਨੂੰ ਕੀਤਾ ਸੁਚੇਤ

ਉਨ੍ਹਾਂ ਕਿਹਾ ਕਿਨਿਤਿਸ਼ ਕੁਮਾਰ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣ ਦੇ ਬਿਆਨ 'ਤੇ ਬਾਦਲ ਨੇ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਤੇ ਇਹ ਪਾਰਟੀ ਦਾ ਫ਼ੈਸਲਾ ਹੈ ਜੋ ਪਾਰਟੀ ਫ਼ੈਸਲਾ ਕਰੇਗੀ ਉਹ ਉਸ ਦੇ ਨਾਲ ਹਨ।


Anuradha

Content Editor

Related News