SYL 'ਤੇ ਬੈਠਕ ਤੋਂ ਪਹਿਲਾਂ ਸੁਖਬੀਰ ਬਾਦਲ ਦੀ CM ਮਾਨ ਨੂੰ ਚਿਤਾਵਨੀ,ਨਾਲ ਹੀ ਦਿੱਤੀ ਇਹ ਸਲਾਹ
Wednesday, Jan 04, 2023 - 10:51 AM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੇ ਮੁੱਦੇ ’ਤੇ ਬੁਲਾਈ ਗਈ ਮੀਟਿੰਗ ਵਿਚ ਸ਼ਾਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਜੀਵਨ ਰੇਖਾ ਦੀ ਰੱਖਿਆ ਲਈ ਇਤਿਹਾਸਕ ਮੋਰਚੇ ਦੀ ਅਗਵਾਈ ਕਰਨ ਵਾਲੀ ਪਾਰਟੀ ਦੇ ਨੇਤਾ ਦੇ ਰੂਪ ਵਿਚ ਮੈਂ ਤੁਹਾਨੂੰ ਚਿਤਾਵਨੀ ਦਿੰਦਾ ਹਾਂ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤਾਂ ਦੀ ਉਲੰਘਣਾ ਕਰਦਿਆਂ ਸਾਡਾ ਦਰਿਆਈ ਪਾਣੀ ਕਿਸੇ ਵੀ ਰਾਜ ਨੂੰ ਦੇਣ ਲਈ ਤੁਹਾਨੂੰ ਕਿਸੇ ਨੂੰ ਵੀ ਗੱਲਬਾਤ ਵਿਚ ਭਾਗ ਨਹੀਂ ਲੈਣਾ ਚਾਹੀਦਾ।
ਇਹ ਵੀ ਪੜ੍ਹੋ : ਨਸ਼ਿਆਂ ਖ਼ਿਲਾਫ਼ ਜੰਗ ਦੌਰਾਨ ਪੰਜਾਬ ਸਰਕਾਰ ਨੇ ਲਿਆ ਇਕ ਹੋਰ ਵੱਡਾ ਫ਼ੈਸਲਾ
ਬਾਦਲ ਨੇ ਮੁੱਖ ਮੰਤਰੀ ’ਤੇ ਪੰਜਾਬ ਅਤੇ ਪੰਜਾਬੀਆਂ ਦੇ ਅਹਿਮ ਅਧਿਕਾਰਾਂ ਦੇ ਰਖਵਾਲੇ ਵਜੋਂ ਕੰਮ ਨਾ ਕਰਨ ਦਾ ਇਲਜ਼ਾਮ ਲਗਾਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਕੀਮਤ ’ਤੇ ਕੇਜਰੀਵਾਲ ਅਤੇ ਆਪਣੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਾਰਾ ਸਮਾਂ ਲਾਇਆ। ਉਨ੍ਹਾਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕਰਨ ਦੀ ਕੋਈ ਇੱਛਾ ਨਹੀਂ ਦਿਖਾਈ, ਸਗੋਂ ਕੇਜਰੀਵਾਲ ਦਾ ਕਰਜ਼ਾ ਚੁਕਾਉਣ ਲਈ ਮੁੱਖ ਮੰਤਰੀ ਦੀ ਕੁਰਸੀ ਨੂੰ ਚੁਣਿਆ ਹੈ। ਸੂਬੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕਰਨਾ ਤਾਂ ਦੂਰ ਦੀ ਗੱਲ, ਉਸ ਦੀ ਗੰਭੀਰਤਾ ਨੂੰ ਸਮਝਣ ਲਈ ਵੀ ਸਮਾਂ ਨਹੀਂ ਕੱਢਿਆ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀ ਵਿਸ਼ੇਸ਼ ਸਲਾਹ, ਜਾਣੋ ਧੁੰਦ ਤੇ ਠੰਡ ਦਾ ਫ਼ਸਲਾਂ 'ਤੇ ਕੀ ਪਵੇਗਾ ਅਸਰ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਚਰਚਾ ਕਰਨ ਲਈ ਬੁਲਾਈ ਗਈ ਕੋਈ ਵੀ ਮੀਟਿੰਗ ਆਪਣੇ ਆਪ ਵਿਚ ਰਿਪੇਰੀਅਨ ਸਿਧਾਂਤ ਦੀ ਘੋਰ ਉਲੰਘਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰਨਾ ਚਾਹੀਦਾ ਹੈ। ਜੇਕਰ ਉਹ ਅਜਿਹਾ ਕਰਦੇ ਹਨ ਤਾਂ ਅਕਾਲੀ ਦਲ ਉਸ ਦਾ ਸਮਰਥਨ ਕਰੇਗਾ। ਅਜਿਹੀ ਕਿਸੇ ਵੀ ਮੀਟਿੰਗ ਵਿਚ ਉਨ੍ਹਾਂ ਦੀ ਸ਼ਮੂਲੀਅਤ ਆਪਣੇ ਆਪ ਵਿਚ ਦਰਿਆਈ ਪਾਣੀਆਂ ਬਾਰੇ ਪੰਜਾਬ ਦੀ ਜਾਇਜ਼ ਅਤੇ ਸੰਵਿਧਾਨਕ ਤੌਰ ’ਤੇ ਮਾਨਤਾ ਸਥਿਤੀ ਨੂੰ ਤਿਆਗਣ ਦੇ ਬਰਾਬਰ ਹੋਵੇਗੀ। ਇਸ ਵਿਚ ਹਿੱਸਾ ਲੈਣ ਨਾਲ ਮਾਮਲਾ ਪੂਰੀ ਤਰ੍ਹਾਂ ਉਲਝ ਜਾਵੇਗਾ। ਦੱਸਣਯੋਗ ਹੈ ਕਿ SYL ਮੁੱਦੇ 'ਤੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦਰਮਿਆਨ ਬੈਠਕ ਹੋਵੇਗੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਵੀ ਇਸ ਬੈਠਕ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ਨੂੰ ਲੈ ਕੇ ਪਿਆ ਨਵਾਂ ਬਖੇੜਾ, ਯੂਨੀਅਨ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ, ਜਾਣੋ ਪੂਰਾ ਮਾਮਲਾ
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ