ਪੰਜਾਬ ਵਿਜੀਲੈਂਸ ਹੈੱਡਕੁਆਰਟਰ ''ਤੇ CBI ਦੀ ਰੇਡ ''ਤੇ ਤਰੁਣ ਚੁੱਘ ਦਾ ਬਿਆਨ
Tuesday, May 12, 2026 - 02:57 PM (IST)
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆ ਕਿਹਾ ਕਿ ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਸੀਬੀਆਈ (CBI) ਦੇ ਛਾਪੇ ਤੇ ਇੱਕ ਸੀਨੀਅਰ ਕੈਬਨਿਟ ਮੰਤਰੀ ਦੀ ਗ੍ਰਿਫ਼ਤਾਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਜਰੀਵਾਲ-ਭਗਵੰਤ ਮਾਨ ਦੀ ਜੋੜੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਦਾ ਵੱਡਾ ਅੱਡਾ ਬਣਾ ਦਿੱਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜਨ ਦਾ ਕੀਤਾ ਜਾ ਰਿਹਾ ਪ੍ਰਚਾਰ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।
The CBI raid at Punjab Vigilance headquarters coming close on the heels of arrest of a senior cabinet minister by ED has proved that the Kejriwal-Bhagwant Mann duo has made Punjab a big den of corruption.
— Tarun Chugh (@tarunchughbjp) May 12, 2026
The hoax of fighting against corruption launched by @bhagwantmann is…
ਉਨ੍ਹਾਂ ਕਿਹਾ ਕਿ 'ਆਪ' ਦੇ ਵਿਧਾਇਕਾਂ ਨੇ ਅਧਿਕਾਰੀਆਂ ਅਤੇ ਆਮ ਜਨਤਾ ਨੂੰ ਲੁੱਟਣ ਲਈ ਆਪਣੇ ਘਰਾਂ ਵਿੱਚ 'ਟਾਰਚਰ ਸੈਂਟਰ' ਸਥਾਪਿਤ ਕੀਤੇ ਹੋਏ ਹਨ। ਹਾਲ ਹੀ ਵਿੱਚ ਨਗਰ ਨਿਗਮ ਵਿੱਚ ਭਰਤੀ ਦੇ ਨਾਮ 'ਤੇ ਲੱਖਾਂ ਰੁਪਏ ਦੀ ਵਸੂਲੀ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਨੂੰ ਨਿੱਜੀ ਖਜ਼ਾਨਾ ਭਰਨ ਲਈ ਇੱਕ 'ਏਟੀਐਮ' ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਇੱਕ ਡੀਆਈਜੀ (DIG) ਦੀ ਗ੍ਰਿਫ਼ਤਾਰੀ ਨੇ ਸਰਕਾਰ ਦੇ ਭ੍ਰਿਸ਼ਟਾਚਾਰ ਦੇ ਰੈਕੇਟ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਅੰਮ੍ਰਿਤਸਰ ਦੇ ਇੱਕ ਵਿਧਾਇਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਕ ਸੀਨੀਅਰ ਅਧਿਕਾਰੀ ਨੇ ਵਿਧਾਇਕ ਵੱਲੋਂ ਮੰਗੀ ਗਈ ਫਿਰੌਤੀ ਨਾ ਦੇ ਸਕਣ ਕਾਰਨ ਖੁਦਕੁਸ਼ੀ ਕਰ ਲਈ ਸੀ। ਚੁੱਘ ਅਨੁਸਾਰ ਇਸ ਸਾਰੇ ਭ੍ਰਿਸ਼ਟਾਚਾਰ ਦੇ ਖੇਡ ਵਿੱਚ ਭਗਵੰਤ ਮਾਨ ਅਤੇ ਉਨ੍ਹਾਂ ਦੇ ਚੋਣਵੇਂ ਅਧਿਕਾਰੀਆਂ ਦੀ ਟੀਮ ਪੂਰੀ ਤਰ੍ਹਾਂ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
