ਤਰੁਣ ਚੁੱਘ ਨੇ PM ਮੋਦੀ ਦੇ ਵਿਦੇਸ਼ੀ ਦੌਰਿਆਂ ''ਤੇ ਚੁੱਕੇ ਗਏ ਸਵਾਲਾਂ ਦੀ ਕੀਤੀ ਨਿੰਦਾ

Sunday, May 17, 2026 - 01:41 PM (IST)

ਤਰੁਣ ਚੁੱਘ ਨੇ PM ਮੋਦੀ ਦੇ ਵਿਦੇਸ਼ੀ ਦੌਰਿਆਂ ''ਤੇ ਚੁੱਕੇ ਗਏ ਸਵਾਲਾਂ ਦੀ ਕੀਤੀ ਨਿੰਦਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ 'ਤੇ ਚੁੱਕੇ ਗਏ ਸਵਾਲਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਜਿਹੀ ਬਿਆਨਬਾਜ਼ੀ ਕਰਕੇ ਆਪਣੀ ਸਰਕਾਰ ਦੀਆਂ ਨਾਕਾਮੀਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਤਰੁਣ ਚੁੱਘ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ੀ ਦੌਰੇ ਦੇਸ਼ ਦੇ ਵਿਕਾਸ ਲਈ ਮਹੱਤਵਪੂਰਨ ਹਨ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਨੀਦਰਲੈਂਡ ਦੌਰੇ ਦੌਰਾਨ ਹੀ ASML ਅਤੇ ਟਾਟਾ ਗਰੁੱਪ ਵਿਚਕਾਰ ਭਾਰਤ ਦਾ ਸਭ ਤੋਂ ਵੱਡਾ ਸੈਮੀਕੰਡਕਟਰ ਸਮਝੌਤਾ ਸਿਰੇ ਚੜ੍ਹਿਆ, ਜਿਸ ਦੀ ਬਦੌਲਤ ਪੰਜਾਬ ਦੇ ਮੋਹਾਲੀ ਨੂੰ ਵੀ ਸੈਮੀਕੰਡਕਟਰ ਪਲਾਂਟ ਮਿਲਿਆ ਹੈ।

ਚੁੱਘ ਨੇ ਕਿਹਾ ਕਿ ਮਾਨ ਸਾਹਿਬ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਆਪਣੇ ਵਿਦੇਸ਼ੀ ਦੌਰਿਆਂ ਤੋਂ ਪੰਜਾਬ ਲਈ ਕੀ ਲੈ ਕੇ ਆਏ ਹਨ? ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਦੌਰਿਆਂ ਵਿੱਚ ਉਹ ਮੰਤਰੀ ਸ਼ਾਮਲ ਸੀ ਜੋ 100 ਕਰੋੜ ਦੀ ਮਨੀ ਲਾਂਡਰਿੰਗ ਵਿੱਚ ED ਦੀ ਰਿਮਾਂਡ 'ਤੇ ਹੈ ਅਤੇ ਇੱਕ ਅਜਿਹਾ OSD ਸੀ ਜਿਸ 'ਤੇ ਮਹਿਲਾ ਸੰਸਦ ਮੈਂਬਰ ਨਾਲ ਬਦਸਲੂਕੀ ਦੇ ਗੰਭੀਰ ਦੋਸ਼ ਹਨ। ਉਨ੍ਹਾਂ ਪੁੱਛਿਆ ਕਿ ਕੀ ਇਹ ਦੌਰੇ ਸਿਰਫ਼ ਟੈਕਸਦਾਤਾਵਾਂ ਦੇ ਪੈਸੇ 'ਤੇ ਐਸ਼ੋ-ਆਰਾਮ ਲਈ ਸਨ?
ਕੌਮੀ ਸੁਰੱਖਿਆ ਦਾ ਜ਼ਿਕਰ ਕਰਦਿਆਂ ਚੁੱਘ ਨੇ ਕਿਹਾ ਕਿ 'ਨਵਾਂ ਭਾਰਤ' ਹੁਣ ਅੱਤਵਾਦ ਦਾ ਜਵਾਬ ਸਿਰਫ਼ ਕਾਗਜ਼ੀ ਦਸਤਾਵੇਜ਼ਾਂ (ਡੋਜ਼ੀਅਰਾਂ) ਨਾਲ ਨਹੀਂ, ਸਗੋਂ ਫੈਸਲਾਕੁੰਨ ਸੈਨਿਕ ਕਾਰਵਾਈ ਨਾਲ ਦਿੰਦਾ ਹੈ। ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਵੱਲੋਂ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ ਅਤੇ 'ਆਪਰੇਸ਼ਨ ਸਿੰਦੂਰ' ਇਸੇ ਮਜ਼ਬੂਤ ਨੀਤੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਸੈਨਾਵਾਂ ਨੂੰ ਪੂਰੀ ਆਜ਼ਾਦੀ ਅਤੇ ਆਧੁਨਿਕ ਤਕਨੀਕ ਦਿੱਤੀ ਗਈ ਹੈ, ਜਿਸ ਕਾਰਨ ਦੁਸ਼ਮਣ ਦੇਸ਼ ਖੌਫ ਵਿੱਚ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shubam Kumar

Content Editor

Related News