ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

Monday, Jun 26, 2023 - 03:18 PM (IST)

ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫ਼ਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫ਼ਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। 

ਇਹ ਵੀ ਪੜ੍ਹੋ : ਐਕਸ਼ਨ 'ਚ ਵਿਜੀਲੈਂਸ ਬਿਊਰੋ, ਪਰਲਜ਼ ਦੀਆਂ ਜਾਇਦਾਦਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਆਦੇਸ਼

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫ਼ਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਘਾਟ ਸੀ। ਇਸ ਲਈ ਇਨ੍ਹਾਂ ਦਫ਼ਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਤਹਿਸੀਲ ਕੰਪਲੈਕਸ ਲਈ 2.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਲਈ 5.98 ਕਰੋੜ ਰੁਪਏ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ ਜਨਾਨੀ ਦੀ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ, ਜਾਣੋ ਪੂਰਾ ਮਾਮਲਾ

ਜਿੰਪਾ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਜੈਤੋ 'ਚ ਤਹਿਸੀਲ ਕੰਪਲੈਕਸ ਦੇ ਪਹਿਲੇ ਫਲੋਰ ਦੀ ਉਸਾਰੀ ਤੇ ਗਰਾਊਂਡ ਫਲੋਰ ਦੀ ਰਿਪੇਅਰ ਲਈ 98.98 ਲੱਖ ਰੁਪਏ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬੱਸੀ ਪਠਾਣਾਂ ਵਿਖੇ ਨਵੀਂ ਇਮਾਤਰ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਜਦਕਿ ਗੁਰੂ ਹਰਸਹਾਏ ਦੀ ਨਵੀਂ ਇਮਾਰਤ ਲਈ 6.19 ਕਰੋੜ ਰੁਪਏ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਕੇਂਦਰ ਨੇ ਦਿਖਾਈਆਂ ਅੱਖਾਂ ਤਾਂ ਪੰਜਾਬ ਸਰਕਾਰ ਨੇ ਫੜਿਆ ਕਰਨਾਟਕ ਦਾ ਹੱਥ, ਲਿਆ ਵੱਡਾ ਫ਼ੈਸਲਾ

ਇਸੇ ਤਰ੍ਹਾਂ ਕਲਾਨੌਰ, ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਮਾਛੀਵਾੜਾ ਵਿਖੇ ਨਵੀਆਂ ਇਮਾਰਤਾਂ ਲਈ ਕ੍ਰਮਵਾਰ 6.60 ਕਰੋੜ, 5.50 ਕਰੋੜ, 5.98 ਕਰੋੜ ਅਤੇ 44.96 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ 'ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੋਗਾ ਅਤੇ ਸਮਾਲਸਰ ਸਬ ਤਹਿਸੀਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਲਈ 1.71 ਕਰੋੜ ਰੁਪਏ ਜਦਕਿ ਪਟਿਆਲਾ ਦੇ ਦੂਧਨ ਸਾਧਾਂ ਤਹਿਸੀਲ ਕੰਪਲੈਕਸ ਲਈ 5.38 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਈ 2023 ਵਿਚ ਰੱਖਿਆ ਸੀ। 

ਇਹ ਵੀ ਪੜ੍ਹੋ :  ਸ੍ਰੀ ਦਰਬਾਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਕੁੱਟਮਾਰ ਕਰ ਤੋੜੀ ਬਾਂਹ

ਜਿੰਪਾ ਨੇ ਦੱਸਿਆ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 70.76 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਾਸ਼ੀ ਦੇ ਜਾਰੀ ਹੋਣ ਤੋਂ ਬਾਅਦ ਹੁਸ਼ਿਆਰਪੁਰ ਵਿਚ ਵੀ ਨਵਾਂ ਤਹਿਸੀਲ ਕੰਪਲੈਕਸ ਬਣਨਾ ਸ਼ੁਰੂ ਹੋ ਜਾਵੇਗਾ। ਇਸ ਮਕਸਦ ਲਈ 6.52 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਫਰੀਦਕੋਟ, ਸਮਾਣਾ, ਫਿਲੌਰ, ਸ਼ਾਹਕੋਟ, ਕਪੂਰਥਲਾ, ਨਕੋਦਰ, ਬਟਾਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News