ਪੰਜਾਬ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ ਰਾਜਪਾਲ ਪੁਰੋਹਿਤ, ਨਵੀਂ ਵਿਧਾਨ ਸਭਾ ਨੂੰ ਲੈ ਕੇ ਦਿੱਤਾ ਇਹ ਬਿਆਨ
Friday, Dec 02, 2022 - 01:20 PM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਬੀਤੇ ਦਿਨ ਪੰਜਾਬ ਰਾਜਭਵਨ ਵਿਚ ਇਕ ਪ੍ਰੋਗਰਾਮ ਦੌਰਾਨ ਰਾਜਪਾਲ ਨੇ ਕਿਹਾ ਕਿ ਬਾਰਡਰ ’ਤੇ ਪਾਕਿਸਤਾਨ ਵਲੋਂ ਹੋ ਰਹੀਆਂ ਗਤੀਵਿਧੀਆਂ ਕਾਫ਼ੀ ਚਿੰਤਾ ਦਾ ਵਿਸ਼ਾ ਹਨ। ਸਰਹੱਦ ਪਾਰੋਂ ਅਸਲਾ, ਨਸ਼ੇ ਦੀ ਖੇਪ ਤੇ ਡ੍ਰੋਨ ਲਗਾਤਾਰ ਆ ਰਹੇ ਹਨ, ਜਿਸ ’ਤੇ ਅਲਰਟ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦੇ ਐਲਾਨ ਮਗਰੋਂ ਸੀਨੀਅਰ ਆਗੂ ਨੇ ਖੋਲ੍ਹਿਆ ਮੋਰਚਾ, ਮਚੀ ਹਲਚਲ
ਰਾਜਪਾਲ ਨੇ ਕਿਹਾ ਕਿ ਉਹ ਖ਼ੁਦ ਬੀ. ਐੱਸ. ਐੱਫ., ਫ਼ੌਜ ਤੇ ਪੁਲਸ ਦੇ ਨਾਲ ਸਰਹੱਦੀ ਇਲਾਕਿਆਂ ਵਿਚ ਗਏ ਸਨ। ਉੱਥੇ ਪੁਲਸ ਥਾਣਿਆਂ ਨੂੰ ਮਜਬੂਤ ਕਰਨ ਦੀ ਲੋੜ ਹੈ। ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ ਸਰਹੱਦ ਦੇ ਨਾਲ ਲੱਗਦੇ ਸਾਰੇ ਜ਼ਿਲ੍ਹਿਆਂ ’ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ ਤੇ ਜਲਦੀ ਹੀ ਉਹ ਸਰਹੱਦੀ ਇਲਾਕਿਆਂ ਦਾ ਦੌਰਾ ਵੀ ਕਰਨਗੇ। ਰਾਜਪਾਲ ਨੇ ਇਹ ਵੀ ਕਿਹਾ ਕਿ ਉਹ ਕੁੱਝ ਮੁੱਦਿਆਂ ’ਤੇ ਜਨਤਕ ਤੌਰ ’ਤੇ ਨਹੀਂ ਬੋਲ ਸਕਦੇ ਹਨ। ਪੰਜਾਬ ਵਿਚ ਵੱਖਵਾਦੀਆਂ ਦੀ ਸੁਗਬੁਗਾਹਟ ’ਤੇ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਸਰਕਾਰ ਦੇ ਸੰਪਰਕ ਵਿਚ ਹਨ।
ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼
ਹਰਿਆਣਾ ਵਿਧਾਨ ਸਭਾ ਸਬੰਧੀ ਪੱਤਰ ਆਇਆ ਹੈ ਪਰ ਅਜੇ ਤਕ ਫ਼ੈਸਲਾ ਨਹੀਂ ਲਿਆ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰਿਆਣਾ ਵਲੋਂ ਚੰਡੀਗੜ੍ਹ ਵਿਚ ਨਵੀਂ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਸਬੰਧੀ ਸੂਬਾ ਸਰਕਾਰ ਨੇ ਪੱਤਰ ਭੇਜਿਆ ਹੈ ਪਰ ਅਜੇ ਇਸ ’ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਅਲਾਟਮੈਂਟ ਮਾਮਲੇ ਵਿਚ ਇਕਤਰਫ਼ਾ ਫ਼ੈਸਲਾ ਨਹੀਂ ਹੋਵੇਗਾ। ਪੰਜਾਬ ਤੇ ਹਰਿਆਣਾ ਸਰਕਾਰ ਦੇ ਨਾਲ ਗੱਲਬਾਤ ਤੋਂ ਬਾਅਦ ਹੀ ਇਸ ’ਤੇ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਬੱਸ 'ਚ ਮਿਲੀ ਅਣਜਾਣ ਕੁੜੀ ਤੋਂ ਸ਼ੁਰੂ ਹੋਈ ਕਹਾਣੀ,ਬ੍ਰਾਜ਼ੀਲ 'ਚ ਫਸਿਆ ਪੁੱਤ, ਪਿਓ ਨੂੰ ਆਇਆ ਬ੍ਰੇਨ ਅਟੈਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ