ED ਵਲੋਂ ਪੰਜਾਬ DGP ਨੂੰ ਲਿਖੇ ਪੱਤਰ ਦਾ ਮਾਮਲਾ : ਹਾਈਕੋਰਟ ਵਲੋਂ ਮਾਮਲੇ ਦੀ CBI ਜਾਂਚ ਦੇ ਹੁਕਮ

Monday, Oct 05, 2026 - 11:36 AM (IST)

ED ਵਲੋਂ ਪੰਜਾਬ DGP ਨੂੰ ਲਿਖੇ ਪੱਤਰ ਦਾ ਮਾਮਲਾ : ਹਾਈਕੋਰਟ ਵਲੋਂ ਮਾਮਲੇ ਦੀ CBI ਜਾਂਚ ਦੇ ਹੁਕਮ

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਪੰਜਾਬ ਦੇ ਡੀ. ਜੀ. ਪੀ. ਨੂੰ ਭੇਜੇ ਗਏ ਪੱਤਰ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ. ਬੀ. ਆਈ. ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਸੀ. ਬੀ. ਆਈ. ਨੂੰ ਕੇਸ ਦਰਜ ਕਰਕੇ 2 ਮਹੀਨਿਆਂ ਅੰਦਰ ਜਾਂਚ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਵਲੋਂ ਇਹ ਫ਼ੈਸਲਾ ਐਡਵੋਕੇਟ ਨਿਖਿਲ ਸਰਾਫ ਵਲੋਂ ਪਾਈ ਪਟੀਸ਼ਨ 'ਤੇ ਸੁਣਾਇਆ ਗਿਆ ਹੈ।

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਈ. ਡੀ. ਦੇ ਪੱਤਰ 'ਚ ਕਈ ਗੰਭੀਰ ਦੋਸ਼ ਲਾਏ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ ਹਨ। ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਜੋ ਪੰਜਾਬ ਪੁਲਸ ਇਸ ਨੂੰ ਪ੍ਰਭਾਵਿਤ ਨਾ ਕਰ ਸਕੇ। ਪਟੀਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਇਸ ਜਾਂਚ ਦੌਰਾਨ ਜੇਕਰ ਕਿਸੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ।


author

Babita

Content Editor

Related News