CM ਮਾਨ ਅਤੇ ਸਿਹਤ ਮੰਤਰੀ ਜੌੜਾਮਾਜਰਾ ਦੇ ਹੁਕਮਾਂ ਸਦਕਾ ਹੋਈ PGI ''ਚ ਕੈਂਸਰ ਪੀੜਤਾ ਦੇ ਇਲਾਜ ਦੀ ਸ਼ੁਰੂਆਤ

10/21/2022 2:38:24 PM

ਚੰਡੀਗੜ੍ਹ (ਵੈੱਬ ਡੈਸਕ) : ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਜੌੜਾਮਾਜਰਾ ਦੇ ਹੁਕਮਾਂ 'ਤੇ ਕੈਂਸਰ ਪੀੜਤਾ ਸਾਕਸ਼ੀ ਗਰਗ ਜੋ ਕਿ ਸਮਾਣਾ ਦੀ ਰਹਿਣ ਵਾਲੀ ਹੈ ਦਾ ਪੀ. ਜੀ. ਆਈ. ਚੰਡੀਗੜ੍ਹ ਵੱਲੋਂ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਗੱਲ ਕਰਦਿਆਂ ਪੀੜਤਾ ਦੇ ਭਰਾ ਨੇ ਦੱਸਿਆ ਕਿ ਉਸ ਦੀ ਭੈਣ ਨੂੰ ਇਲਾਜ ਲਈ ਪਹਿਲਾਂ ਸੰਗਰੂਰ ਦੇ ਹਸਪਤਾਲ ਲਜਾਇਆ ਗਿਆ ਸੀ ਪਰ ਉੱਥੇ ਕਿਸੇ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਪੀੜਤਾ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਅਤੇ ਬੀਤੇ ਦਿਨੀਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ ਤਾਂ ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਮਦਦ ਦੀ ਅਪੀਲ ਕੀਤੀ। ਜਿਸ 'ਤੇ ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਸੀ ਕਿ ਉਹ ਪੀੜਤ ਸਾਕਸ਼ੀ ਦਾ ਇਲਾਜ ਜ਼ਰੂਰ ਕਰਵਾਉਣਗੇ ਅਤੇ ਅੱਜ ਉਨ੍ਹਾਂ ਦੇ ਹੁਕਮਾਂ ਦੇ ਸਕਦਾ ਉਸਦੀ ਭੈਣ ਸਾਕਸ਼ੀ ਦਾ ਇਲਾਜ ਸ਼ੁਰੂ ਹੋ ਗਿਆ ਹੈ। 

ਇਹ ਵੀ ਪੜ੍ਹੋ- CM ਮਾਨ ਦੀ ਕੋਠੀ 'ਤੇ ਧਰਨਾ ਦੇ ਕੇ ਪਰਤ ਰਹੇ ਕਿਸਾਨਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਇਸ ਤੋਂ ਇਲਾਵਾ ਇਕ ਸਮਾਜ ਸੇਵੀ ਸੰਸਥਾ 'ਰਾਜਵਿੰਦਰ ਪੰਨੀ ਵਾਲਾ ਮਿਸ਼ਨ ਸੇਵਾ' ਨੇ ਵੀ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੇ ਕਰਕੇ ਮੁੱਖ ਮੰਤਰੀ ਮਾਨ ਅਤੇ ਸਿਹਤ ਮੰਤਰੀ ਜੌੜਾਮਾਜਰਾ ਦਾ ਧੰਨਵਾਦ ਕੀਤਾ ਹੈ ਅਤੇ ਕੈਂਸਰ ਪੀੜਤਾ ਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ ਸੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕਰਕੇ ਦਾਖ਼ਲ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਹਸਪਤਾਲ ਦੀ ਸਥਿਤੀ ਬਾਰੇ ਵੀ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਇਸ ਪੀੜਤ ਪਰਿਵਾਰਕ ਮੈਂਬਰ ਮੁੱਖ ਮੰਤਰੀ ਮਾਨ ਸਾਹਮਣੇ ਭਾਵੁਕ ਹੋ ਗਏ। ਜਿਨ੍ਹਾਂ ਦੀ ਪਰੇਸ਼ਾਨੀ ਸੁਣਨ ਤੋਂ ਬਾਅਦ ਮਾਨ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਸੀ ਕਿ ਡਾਕਟਰ ਉਨ੍ਹਾਂ ਦੇ ਮਰੀਜ਼ ਦਾ ਇਲਾਜ ਜ਼ਰੂਰ ਕਰਨਗੇ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto